ਮਿਸ਼ਨ 100 ਪ੍ਰਤੀਸ਼ਤ ਨੂੰ ਸਫਤਾਪੂਰਵਕ ਨੇਪਰੇ ਚਾੜ੍ਹਨ ਲਈ ਤਹਿਸੀਲ ਫਿਰੋਜਪੁਰ ਦੇ ਸਕੂਲ ਮੁਖੀਆਂ ਦੀ ਹੋਈ ਮੀਟਿੰਗ
- 84 Views
- kakkar.news
- February 13, 2023
- Punjab
ਮਿਸ਼ਨ 100 ਪ੍ਰਤੀਸ਼ਤ ਨੂੰ ਸਫਤਾਪੂਰਵਕ ਨੇਪਰੇ ਚਾੜ੍ਹਨ ਲਈ ਤਹਿਸੀਲ ਫਿਰੋਜਪੁਰ ਦੇ ਸਕੂਲ ਮੁਖੀਆਂ ਦੀ ਹੋਈ ਮੀਟਿੰਗ
ਫਿਰੋਜ਼ਪੁਰ 13 ਫ਼ਰਵਰੀ 2023 (ਸੁਭਾਸ਼ ਕੱਕੜ)
ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਨਤੀਜੇ 100 ਪ੍ਰਤੀਸ਼ਤ ਲਿਆਉਣ ਦੇ ਮਕਸਦ ਨਾਲ ਚਲਾਏ ਜਾ ਰਹੇ ਮਿਸ਼ਨ 100 ਪ੍ਰਤੀਸ਼ਤ ਦੀ ਕਾਮਯਾਬੀ ਲਈ ਜਿਲ੍ਹਾ ਸਿੱਖਿਆ ਅਫ਼ਸਰ ਸ. ਕਵਲਜੀਤ ਸਿੰਘ ਧੰਜੂ ਦੀ ਅਗਵਾਈ ਵਿੱਚ ਤਹਿਸੀਲ ਫਿਰੋਜ਼ਪੁਰ ਦੇ ਸਮੂਹ ਸਕੂਲ ਮੁਖੀਆਂ ਦੀ ਮੀਟਿੰਗ ਐਮ.ਐੱਲ.ਐਮ. ਸਕੂਲ ਫਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਵਿੱਚ 90 ਸਕੂਲ ਪ੍ਰਿੰਸੀਪਲਾਂ, ਹੈਡਮਾਸਟਰਾਂ ਤੇ ਇੰਚਾਰਜਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਭਾਗ ਦੇ ਮਿਸ਼ਨ 100 ਪ੍ਰਤੀਸ਼ਤ ਨੂੰ ਕਾਮਯਾਬ ਬਣਾਉਣ ਲਈ ਆਪੇ ਵਿਚਾਰ ਸਾਂਝੇ ਕੀਤੇ ਅਤੇ ਸਭ ਅਧਿਆਪਕਾਂ ਨੂੰ ਇਸ ਨੂੰ ਕਾਮਯਾਬ ਬਣਾਉਣ ਲਈ ਸਿਰਤੋੜ ਯਤਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪੋ-ਆਪਣੇ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਵੱਲ ਪੂਰਾ ਜ਼ੋਰ ਦਿੱਤਾ ਜਾਵੇ ਤਾਂ ਜੋ ਇਸ ਮਿਸ਼ਨ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੋਕੇ ਬਲਾਕ ਨੋਡਲ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ, ਡਾ. ਸਤਿੰਦਰ ਸਿੰਘ, ਸ੍ਰੀ ਰਾਜੇਸ਼ ਮਹਿਤਾ, ਸ਼੍ਰੀਮਤੀ ਸੁਨੀਤਾ, ਸ਼੍ਰੀਮਤੀ ਰੁਪਿੰਦਰ ਕੌਰ ਅਤੇ ਸ੍ਰੀ ਚਰਨ ਸਿੰਘ ਨੇ ਆਪੋ-ਆਪਣੇ ਬਲਾਕ ਦੀ ਪ੍ਰੀ ਬੋਰਡ ਪ੍ਰੀਖਿਆ ਰਿਪੋਰਟ ਪੇਸ਼ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਭਾਗ ਦੇ ਮਿਸ਼ਨ 100 ਪ੍ਰਤੀਸ਼ਤ ਲਈ ਉਹ ਪੂਰੀ ਸ਼ਿੱਦਤ ਨਾਲ ਯਤਨ ਕਰਨਗੇ।
ਮੀਟਿੰਗ ਦੇ ਅੰਤ ਵਿੱਚ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਨੇ ਆਏ ਹੋਏ ਸਕੂਲ ਮੁਖੀਆਂ ਦਾ ਧੰਨਵਾਦ ਕੀਤਾ ਅਤੇ ਮਿਸ਼ਨ 100 ਪ੍ਰਤੀਸ਼ਤ ਦੀ ਸਫਲਤਾ ਲਈ ਪੂਰਨ ਸਹਿਯੋਗ ਦੇਣ ਲਈ ਅਪੀਲ ਕਰਦੇ ਹੋਏ ਇਸਨੂੰ ਕਾਮਯਾਬ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੁਖਚੈਨ ਸਿੰਘ ਸਟੈਨੋ ਵੱਲੋਂ ਸੰਚਾਲਨ ਕੀਤਾ ਗਿਆ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024