Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਸੀ-ਪਾਈਟ ਵੱਲੋਂ ਪੰਜਾਬ ਪੁਲਿਸ ਅਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ
- 205 Views
- kakkar.news
- February 14, 2023
- Punjab
ਸੀ-ਪਾਈਟ ਵੱਲੋਂ ਪੰਜਾਬ ਪੁਲਿਸ ਅਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫਤ ਪੂਰਵ ਸਿਖਲਾਈ
ਫਾਜ਼ਿਲਕਾ, 14 ਫਰਵਰੀ 2023 (ਅਨੁਜ ਕੱਕੜ)
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਫਾਜ਼ਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹਿਆਂ ਦੇ ਪੰਜਾਬ ਪੁਲਿਸ ਤੇ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਕੈਪ ਦੌਰਾਨ ਯੁਵਕਾਂ ਨੂੰ ਫਿਜੀਕਲ ਤੇ ਲਿਖਤੀ ਪੇਪਰ ਦੀ ਸਿਖਲਾਈ ਦਿੱਤੀ ਜਾਵੇਗੀ। ਉਕਤ ਜ਼ਿਲ੍ਹਿਆਂ ਦੇ ਚਾਹਵਾਨ ਯੁਵਕ 16 ਫਰਵਰੀ 2023 ਤੋਂ 28 ਫਰਵਰੀ 2023 ਤੱਕ ਠੀਕ ਸਵੇਰੇ 09:00 ਵਜੇਂ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਨਿੱਜੀ ਤੌਰ ਤੇ ਲੋੜੀਂਦੇ ਦਸਤਾਵੇਜ ਲੈ ਕੇ ਪੂਰਵ ਸਿਖਲਾਈ ਲਈ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਹਾਜਰ ਹੋ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਲਈ 10ਵੀ ਅਤੇ 12ਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਆਨਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਈਜ ਫੋਟੋ, ਕੋਵਿਡ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਲੈ ਕੇ ਪਹੁੰਚ ਕੀਤੀ ਜਾਵੇ। ਆਰਮੀ ਲਈ 10ਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਈਜ ਫੋਟੋ ਅਤੇ ਕੋਵਿਡ ਵੈਕਸੀਨ ਸਰਟੀਫਿਕੇਟ ਦੀ ਫੋਟੋ ਕਾਪੀ ਸਮੇਤ ਕੈਂਪ ਵਿਖੇ ਸ਼ਿਰਕਤ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਜਿਹੜੇ ਯੁਵਕਾਂ ਨੇ 01 ਅਪ੍ਰੈਲ 2022 ਤੋਂ ਬਾਅਦ ਕੈਂਪ ਵਿਖੇ ਰਜਿਸਟ੍ਰੇਸ਼ਨ ਕਰਵਾਈ ਹੋਈ ਹੈ ਜਾਂ ਸਿਖਲਾਈ ਪ੍ਰਾਪਤ ਕੀਤੀ ਹੋਈ ਹੈ, ਉਹਨ੍ਹਾਂ ਨੂੰ ਦੁਬਾਰਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਜਰੂਰਤ ਨਹੀਂ। ਵਧੇਰੇ ਜਾਣਕਾਰੀ ਲਈ 98148-50214, 93167-13000, 94641-52013 ਤੇ ਦਫਤਰੀ ਕੰਮ ਕਾਜ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ।

Categories

Recent Posts

- October 15, 2025