ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 15 ਫਰਵਰੀ ਤੋਂ ਟੀਕਾਕਰਨ ਮੁਹਿੰਮ ਦੀ ਹੋਵੇਗੀ ਸ਼ੁਰੂਆਤ: ਡਾ. ਜਸਵੰਤ ਰਾਏ
- 89 Views
- kakkar.news
- February 14, 2023
- Punjab
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 15 ਫਰਵਰੀ ਤੋਂ ਟੀਕਾਕਰਨ ਮੁਹਿੰਮ ਦੀ ਹੋਵੇਗੀ ਸ਼ੁਰੂਆਤ: ਡਾ. ਜਸਵੰਤ ਰਾਏ
ਫਿਰੋਜ਼ਪੁਰ, 14 ਫਰਵਰੀ 2023 (ਸੁਭਾਸ਼ ਕੱਕੜ)
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਮੁਹਿੰਮ ਪੂਰੇ ਸੂਬੇ ਅੰਦਰ ਚਲਾਈ ਜਾ ਰਹੀ ਹੈ। ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਫਿਰੋਜ਼ਪੁਰ ਜ਼ਿਲ੍ਹੇ ਵਿੱਚ 15 ਫਰਵਰੀ 2023 ਤੋਂ ਟੀਕਾਕਰਨ ਦੀ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਜਿਸ ਲਈ ਪੰਜਾਬ ਸਰਕਾਰ ਵੱਲੋਂ 25 ਲੱਖ ਖੁਰਾਕਾਂ ਦੀ ਖਰੀਦ ਕੀਤੀ ਗਈ ਹੈ। ਇਸ ਵਾਇਰਲ ਬਿਮਾਰੀ ਦਾ ਕਹਿਰ ਗਾਵਾਂ ਵਿੱਚ ਪਿਛਲੇ ਸਾਲ ਦੇਖਣ ਨੂੰ ਮਿਲਿਆ ਸੀ ਅਤੇ ਇਹ ਬਿਮਾਰੀ ਚਿੱਚੜਾਂ-ਜੂਆਂ ਦੇ ਗਊਆਂ ਨੂੰ ਕੱਟਣ ਨਾਲ ਫੈਲਦੀ ਹੈ। ਇਸ ਲਈ ਵੈਕਟਰ ਸੀਜ਼ਨ ਤੋਂ ਪਹਿਲਾਂ ਹੀ ਇਸ ਵੈਕਸੀਨੇਸ਼ਨ ਦਾ ਕੰਮ ਆਰੰਭਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਜਸਵੰਤ ਸਿੰਘ ਰਾਏ ਨੇ ਦਿੱਤੀ।
ਡਾ. ਜਸਵੰਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ 90,000 ਗਾਵਾਂ ਹਨ ਅਤੇ ਵਿਭਾਗ ਵੱਲੋਂ ਜਿਲ੍ਹੇ ਨੂੰ 90,000 ਖੁਰਾਕਾਂ ਦੀ ਸਪਲਾਈ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 13 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਇਹ ਵੈਕਸੀਨ ਬਿਲਕੁਲ ਮੁਫਤ ਲਗਾਈ ਜਾ ਰਹੀ ਹੈ। ਵਿਭਾਗ ਵੱਲੋਂ ਵੈਕਸੀਨੇਸ਼ਨ ਮੁਕੰਮਲ ਕਰਨ ਲਈ 60 ਦਿਨਾਂ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਪਸ਼ੂ ਪਾਲਕਾਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਹ ਵੈਕਸੀਨ ਪਹਿਲ ਦੇ ਅਧਾਰ ‘ ਤੇ ਗਊਧਨ ਨੂੰ ਲਵਾਈ ਜਾਵੇ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਕੰਮ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਸਾਰੇ ਮਿਲਕੇ ਇਸ ਨਾਮੁਰਾਦ ਬਿਮਾਰੀ ਤੋਂ ਗਊਧਨ ਨੂੰ ਬਚਾ ਸਕੀਏ।



- October 15, 2025