ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਮਨਾਇਆ ਗਿਆ ਜਿਲ੍ਹਾ ਪੱਧਰੀ ਯੁਵਕ ਸਪਤਾਹ ਪ੍ਰੋਗਰਾਮ ਦੌਰਾਨ ਭਾਸ਼ਣ ਪ੍ਰਤੀਯੋਗਤਾ, ਲੇਖ ਲਿਖਣ, ਲੋਕ ਨਾਚ ਆਦਿ ਕਰਵਾਏ ਵੱਖ-ਵੱਖ ਮੁਕਾਬਲੇ
- 68 Views
- kakkar.news
- February 14, 2023
- Punjab
ਯੁਵਕ ਸੇਵਾਵਾਂ ਵਿਭਾਗ ਵੱਲੋਂ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਮਨਾਇਆ ਗਿਆ ਜਿਲ੍ਹਾ ਪੱਧਰੀ ਯੁਵਕ ਸਪਤਾਹ ਪ੍ਰੋਗਰਾਮ ਦੌਰਾਨ ਭਾਸ਼ਣ ਪ੍ਰਤੀਯੋਗਤਾ, ਲੇਖ ਲਿਖਣ, ਲੋਕ ਨਾਚ ਆਦਿ ਕਰਵਾਏ ਵੱਖ-ਵੱਖ ਮੁਕਾਬਲੇ
ਫ਼ਾਜ਼ਿਲਕਾ 14 ਫ਼ਰਵਰੀ 2023 (ਅਨੁਜ ਕੱਕੜ)
ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ.ਸੇਨੂੰ ਦੁੱਗਲ ਦੀਆਂ ਹਦਾਇਤਾਂ *ਤੇ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਜਿਲ੍ਹਾ ਪੱਧਰੀ ਯੁਵਕ ਸਪਤਾਹ ਸਰਕਾਰੀ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਖੇ ਕਰਵਾਇਆ ਗਿਆ|
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਦੋ ਰੋਜ਼ਾ ਪ੍ਰੋਗਰਾਮ ਵਿਚ ਜਿਲ੍ਹੇ ਭਰ ਦੇ ਵੱਖੋ-ਵੱਖਰੇ ਸਕੂਲਾਂ ਤੇ ਕਾਲਜਾਂ ਦੇ 325 ਤੋਂ ਵਧੇਰੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੇ ਭਾਗ ਲਿਆ|ਜਿਸ ਵਿਚ ਭਾਸ਼ਣ ਪ੍ਰਤੀਯੋਗਤਾ, ਲੇਖ ਲਿਖਣ, ਲੋਕ ਨਾਚ, ਲੋਕ ਗੀਤ, ਕਵਿਤਾ, ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲਿਆਂ ਵਿਚ ਕਲਾ ਦਾ ਪ੍ਰਗਟਾਵਾ ਕੀਤਾ|
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਈਵੈਂਟ ਕੋਆਰਡੀਨੇਟਰ ਡਾ਼ ਸ਼ਕੁੰਤਲਾ ਮਿੱਡਾ ਨੇ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿਚ ਮਾਹਿਰ ਜੱਜਾਂ ਦੁਆਰਾ ਕੀਤੀ ਗਈ ਜੱਜਮੈਂਟ ਰਾਹੀਂ ਭਾਸ਼ਣ ਪ੍ਰਤੀਯੋਗਤਾ ਵਿਚ ਪੂਨਮ ਰਾਣੀ ਨੈਸ਼ਨਲ ਡਿਗਰੀ ਕਾਲਜ, ਨਵਰੀਤ ਕੌਰ ਡੀ.ਏ.ਵੀ ਕਾਲਜ ਅਬੋਹਰ ਤੇ ਜਸਲੀਨ ਕੌਰ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ| ਕੁਇਜ਼ ਮੁਕਾਬਲਿਆਂ ਵਿਚ ਪ੍ਰਿਅੰਕਾ ਰਾਣੀ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਪਹਿਲਾ, ਗੋਤਮ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਨੇ ਦੂਜਾ ਤੇ ਦਿਵਿਆ ਗੋਪੀ ਚੰਦ ਆਰੀਆ ਮਹਿਲਾ ਕਾਲਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਲੋਕ ਨਾਚ ਮੁਕਾਬਲਿਆਂ ਵਿਚ ਗੂੰਜਨ ਡੀ.ਏ.ਵੀ ਕਾਲਜ ਨੇ ਪਹਿਲਾ ਅਮਨਦੀਪ ਸਿੰਘ ਭਾਗ ਸਿੰਘ ਖਾਲਸਾ ਕਾਲਜ ਅਬੋਹਰ ਨੇ ਦੂਜਾ ਪਵਨਦੀਪ ਕੌਰ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਤੀਜਾ ਸਥਾਨ ਹਾਸਿਲ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ਵਿਚ ਰੌਸ਼ਨੀ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ,ਭਵਿਆ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਤੇ ਜਸਪ੍ਰੀਤ ਕੌਰ ਭਾਗ ਸਿੰਘ ਖਾਲਸਾ ਕਾਲਜ ਅਬੋਹਰ ਨੇ ਕ੍ਰਮਵਾਰ ਪਹਿਲਾ,ਦੂਜਾ,ਤੀਜਾ ਸਥਾਨ ਹਾਸਿਲ ਕੀਤਾ| ਪੋਸਟਰ ਮੇਕਿੰਗ ਮੁਕਾਬਲੇ ਵਿਚ ਜੋਗੇਸ਼ ਤਿ੍ਵੇਦੀ ਡੀ.ਏ.ਵੀ ਕਾਲਜ ਅਬੋਹਰ ਨੇ ਪਹਿਲਾ,ਚਾਹਤ ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਨੇ ਦੂਜਾ ਤੇ ਵੰਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਨੇ ਤੀਜਾ ਹਾਸਿਲ ਕੀਤਾ|
ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਕਲੱਬਾਂ ਤੇ ਐੱਨ.ਐੱਸ ਵਲੰਟੀਅਰਾਂ ਦੁਆਰਾ ਖੂਨਦਾਨ ਕੀਤਾ ਗਿਆ| ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਦੀ ਰਵਾਇਤ ਅਦਾ ਕਰਕੇ ਕੀਤਾ ਗਿਆ ਉਹਨਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਣ ਲਈ ਕਿਹਾ| ਸਾਰੇ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਰਿਫ਼ੈਰਸ਼ਮੈਂਟ ਦਿੱਤੀ ਗਈ। ਜੇਤੂਆਂ ਨੂੰ ਟਰਾਫ਼ੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ|ਭਾਗ ਸਿੰਘ ਕਾਲਜ ਕਾਲਾ ਟਿੱਬਾ ਦੀਆਂ ਬੱਚੀਆਂ ਦੁਆਰਾ ਪੇਸ਼ ਕੀਤਾ ਗਿਆ ਗਿੱਧਾ ਖਿੱਚ ਦਾ ਕੇਂਦਰ ਰਿਹਾ । ਇਸ ਇਲਾਕੇ ਦੇ ਨੌਜਵਾਨ ਪਰਬਤ ਆਰੋਹੀ ਰਾਮ ਚੰਦਰ ਨੂੰ ਸਾਹਸਿਕ ਗਤੀਵਿਧੀਆਂ ਵਿੱਚ ਨਾਮਣਾ ਖੱਟਣ ਬਦਲੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ । ਸਮਾਜ ਸੇਵੀ ਸੰਸਥਾ ਉੱਦਮ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।ਤੇਜ਼ਵੀਰ ਸਿੰਘ ਬਰਾੜ ਯੂਥ ਇੰਨਚਾਰਜ ਅਬੋਹਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਤੇ ਉਹਨਾਂ ਵਿਚ ਚੰਗੇ ਗੁਣ ਪੈਦਾ ਕਰਨ ਲਈ ਸਮੇਂ-ਸਮੇਂ ਤੇ ਪ੍ਰੋਗਰਾਮ ਦਿੰਦੀ ਰਹਿੰਦੀ ਹੈ ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਿਰਾਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂਕਿ ਨੌਜਵਾਨਾਂ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਤਾਂਘ ਬਣੀ ਰਹੇ|
ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨੇ ਪਹੁੰਚੇ ਹੋਏ ਸਾਰੇ ਪ੍ਰਤੀਭਾਗੀਆਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਅੱਗੇ ਤੋਂ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ|ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਡਾ਼ ਤਰਸੇਮ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਸਮਾਰੋਹ ਵਿੱਚ ਗੁਰਜੰਟ ਸਿੰਘ, ਨਵਦੀਪ ਸਿੰਘ ਤੇ ਜੁਝਾਰ ਸਿੰਘ ਭੰਗੜਾ ਕੋਚ, ਡਾ਼ ਬਲਜੀਤ ਕੌਰ, ਪੋ੍ ਰਾਮ ਸਿੰਘ, ਪੋ੍ ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਮਾਨ, ਰਾਜਦੀਪ ਕੌਰ ਗਿਦੜਾਂ ਵਾਲੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਵਾਈ।|ਸਟੇਜ ਸੰਚਾਲਨ ਅਤੇ ਰਜਿਸਟਰੇਸ਼ਨ ਦੀ ਜ਼ਿੰਮੇਵਾਰੀ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੇ ਸਟਾਫ ਦੁਆਰਾ ਬਾਖੂਬੀ ਨਿਭਾਈ ਗਈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024