Trending Now
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
ਗੱਟੀ ਰਾਜੋ ਕੇ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਕਰਵਾਏ ਪਾਠ
- 152 Views
- kakkar.news
- February 15, 2023
- Punjab
ਗੱਟੀ ਰਾਜੋ ਕੇ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਕਰਵਾਏ ਪਾਠ
ਫਿਰੋਜ਼ਪੁਰ, 15 ਫਰਵਰੀ 2023 (ਸੁਭਾਸ਼ ਕੱਕੜ)
ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ‘ਚ ਹਰ ਸਾਲ ਦੀ ਤਰ੍ਹਾਂ ਬੀਤੇ ਦਿਨੀਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਗੁਰੂ ਸ਼ਬਦ ਦੇ ਮਨੋਹਰ ਕੀਰਤਨ ਭਾਈ ਮਨਜੀਤ ਸਿੰਘ ਦੇ ਜਥੇ ਵੱਲੋਂ ਕੀਤੇ ਗਏ।ਸਕੂਲ ਵੱਲੋਂ ਕਰਵਾਏ ਇਸ ਸਮਾਗਮ ਵਿੱਚ ਡਾ.ਅਮਨਦੀਪ ਕੌਰ ਧਰਮ ਪਤਨੀ ਸ.ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ, ਕਮਲਜੀਤ ਸਿੰਘ ਧੰਜੂ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ,ਅਮਰੀਕ ਸਿੰਘ ਜਿਲ੍ਹਾ ਲੋਕ ਸੰਪਰਕ ਅਫਸਰ, ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫਸਰ, ਬੀ ਐੱਸ ਐੱਫ ਦੇ ਡਿਪਟੀ ਸੀ ਈ ਉ
ਗੁਰਪ੍ਰੀਤ ਸਿੰਘ ਗਿੱਲ, ਕੰਪਨੀ ਕਮਾਂਡੈਟ ਸ਼੍ਰੀ ਮੁਨੀ ਰਾਮ ਮੀਨਾ,ਬੰਸੀ ਲਾਲ ਕਮਾਂਡੈਂਟ ਧਰਮਪਾਲ ਬਾਂਸਲ ਉਘੇ ਸਮਾਜ ਸੇਵੀ ਵਿਸ਼ੇਸ਼ ਤੌਰ ਤੇ ਪਹੁੰਚੇ।
ਪ੍ਰਿੰਸੀਪਲ ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਕੂਲ ਦੇ ਵਿਕਾਸ ਵਿਚ ਵਡਮੁੱਲਾ ਸਹਿਯੋਗ ਕਰਨ ਵਾਲੀਆਂ ਸਮਾਜਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਸਰਹੱਦੀ ਖੇਤਰ ਵਿੱਚ ਸਕੂਲੀ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਲਾਮਬੰਦ ਕਰਨ ਲਈ ਸਕੂਲ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ।
ਇਸ ਮੌਕੇ ਡਾ.ਅਮਨਦੀਪ ਕੌਰ ਨੇ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਗੁਣਾਤਮਿਕ ਕੰਮਾਂ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਨਿਵੇਕਲੇ ਕੰਮਾਂ ਦੀ ਬਦੌਲਤ ਸਰਹੱਦੀ ਖੇਤਰ ਦੇ ਇਸ ਸਕੂਲ ਨੇ ਵਿਲੱਖਣ ਪਹਿਚਾਣ ਬਣਾਈ ਹੈ ।ਉਨ੍ਹਾਂ ਨੇ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦੀ ਮਹੱਤਤਾ ਦਾ ਵਿਸ਼ੇਸ਼ ਜ਼ਿਕਰ ਕੀਤਾ ਅਤੇ ਭਵਿੱਖ ਵਿੱਚ ਸਕੂਲ ਦੇ ਵਿਕਾਸ ਲਈ ਹਰ ਸੰਭਵ ਮੱਦਦ ਕਰਨ ਦਾ ਵਿਸ਼ਵਾਸ ਦਿਵਾਇਆ।
ਕਮਲਜੀਤ ਸਿੰਘ ਧੰਜੂ ਡੀ ਈ ਓ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਸਕੂਲ ਸਟਾਫ ਵੱਲੋਂ ਸਰਹੱਦੀ ਖੇਤਰ ਵਿਚ ਸਿੱਖਿਆ ਦੇ ਗੁਣਾਤਮਕ ਵਿਕਾਸ ਲਈ ਕੀਤੇ ਜਾ ਰਹੇ ਵਿਕਾਸ ਕੰਮਾਂ ਲਈ ਵਿਸ਼ੇਸ਼ ਪ੍ਰਸੰਸਾ ਕੀਤੀ।
ਇਸ ਮੌਕੇ ਰਾਜ ਬਹਾਦਰ ਸੀਨੀਅਰ ਆਪ ਆਗੂ ,ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਸੁਸਾਇਟੀ ,ਸੁਨੀਰ ਮੌਗਾ, ਸੋਹਨ ਸਿੰਘ ਸੋਢੀ , ਕਰਮਜੀਤ ਸਿੰਘ ਸਰਪੰਚ , ਗੁਰਨਾਮ ਸਿੰਘ
ਸਾਬਕਾ ਚੇਅਰਮੈਨ , ਪ੍ਰਕਾਸ਼ ਸਿੰਘ ਸਾਬਕਾ ਸਰਪੰਚ,ਗੋਮਾ ਸਿੰਘ ਕਿਸਾਨ ਆਗੂ, ਰਣਜੀਤ ਸਿੰਘ ਬੀ ਪੀ ਈ ਉ ,ਦਿਨੇਸ਼ ਕੁਮਾਰ ਸੀਨੀਅਰ ਸਹਾਇਕ , ਵਿਪੁਲ ਨਾਰੰਗ,ਸੁਰਜ ਮਹਿਤਾ, ਜੁਗਿੰਦਰ ਸਿੰਘ ਮੁੱਖ ਅਧਿਆਪਕ,ਅਨੰਦ ਵਿਨਾਇਕ ,ਹਰੀਸ਼ ਮੋਂਗਾ, ਲਲਿਤ ਕੁਮਾਰ ,ਹਨੀ ਸਿੰਘ ਮੁੱਖ ਅਧਿਆਪਕ, ਤਰਸੇਮ ਅਰਮਾਨ, ਤਰਲੋਚਨ ਸਿੰਘ , ਨਰਿੰਦਰ ਸਿੰਘ ਫਾਰਮਾਸਿਸਟ, ਨਵਦੀਪ ਸਿੰਘ ਸੈਂਟਰ ਹੈਡ, ਵਰਿੰਦਰ ਕੁਮਾਰ ਅਤੇ ਕੁਲਵੰਤ ਸਿੰਘ ਹੈਡ ਟੀਚਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਪਿੰਡ ਦੀ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ ।
ਮੰਚ ਸੰਚਾਲਨ ਕਰਦਿਆਂ ਸਕੂਲ ਅਧਿਆਪਕ ਪ੍ਰਿਤਪਾਲ ਸਿੰਘ ਸਟੇਟ ਅਵਾਰਡੀ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਵੀ ਕੀਤਾ ।
ਇਸ ਸਮਾਗਮ ਨੂੰ ਸਫਲ ਬਣਾਉਣ ਦੇ ਵਿੱਚ ਸਕੂਲ ਅਧਿਆਪਕ ਪ੍ਰਿਯੰਕਾ ,ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਪ੍ਰਿਤਪਾਲ ਸਿੰਘ ,ਗੀਤਾ, ਵਿਜੇ ਭਾਰਤੀ ,ਸਰੁਚੀ ਮਹਿਤਾ, ਸੰਦੀਪ ਕੁਮਾਰ, ਅਰੁਣ ਕੁਮਾਰ ,ਵਿਸ਼ਾਲ ਗੁਪਤਾ, ਅਮਰਜੀਤ ਕੌਰ, ਬਲਜੀਤ ਕੌਰ ,ਨੈਨਸੀ, ਕੰਚਨ, ਨੇਹਾ ਕਾਮਰਾ, ਸੁਚੀ ਜੈਨ, ਪ੍ਰਵੀਨ ਬਾਲਾ, ਸ਼ਵੇਤਾ ਅਰੋੜਾ ,ਮਹਿਮਾ ਕਸ਼ਅਪ, ਦਵਿੰਦਰ ਕੁਮਾਰ ਨੇ ਵਿਸ਼ੇਸ਼ ਭੂਮਿਕਾ ਨਿਭਾਈ ।
ਸਮਾਗਮ ਦੀ ਸਮਾਪਤੀ ਤੇ ਸਮੂਹ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ।
Categories

Recent Posts

