ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੇ ਦੁਆਰ ਪਹੁੰਚ ਕੇ ਸ਼ਿਕਾਇਤਾਂ ਦਾ ਕਰ ਰਹੇ ਨੇ ਨਿਪਟਾਰਾ-ਡਿਪਟੀ ਕਮਿਸ਼ਨਰ
- 85 Views
- kakkar.news
- February 15, 2023
- Punjab
ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਦੇ ਦੁਆਰ ਪਹੁੰਚ ਕੇ ਸ਼ਿਕਾਇਤਾਂ ਦਾ ਕਰ ਰਹੇ ਨੇ ਨਿਪਟਾਰਾ-ਡਿਪਟੀ ਕਮਿਸ਼ਨਰ
ਫਾਜਿ਼ਲਕਾ, 15 ਫਰਵਰੀ 2023 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਿੰਡ ਪਾਕਾਂ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਅਤੇ ਸਹਾਇਕ ਕਮਿਸ਼ਨਰ ਸ. ਸਾਰੰਗਪ੍ਰੀਤ ਔਜਲਾ ਪੀ.ਸੀ.ਐਸ. ਵਿਸੇਸ਼ ਤੌਰ ਤੇ ਪੁੱਜੇ।
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਦੇ ਮੱਦੇਨਜਰ ਕੈਂਪ ਲਗਾ ਕੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਰਹੇ ਹਨ ਤੇ ਲੋਕਾਂ ਦੀ ਸ਼ਿਕਾਇਤਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਮੌਕੇ *ਤੇ ਲੋਕਾਂ ਦੇ ਵੱਖ-ਵੱਖ ਸਕੀਮਾਂ ਤਹਿਤ ਫਾਰਮ ਭਰੇ ਜਾ ਰਹੇ ਹਨ ਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੀਮਾਂ ਤਹਿਤ ਬਣਦਾ ਲਾਹਾ ਦੇਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜੋ ਵੀ ਸਮੱਸਿਆਵਾਂ ਅਧਿਕਾਰੀਆਂ ਅੱਗੇ ਰੱਖੀਆਂ ਗਈਆਂ ਉਨ੍ਹਾਂ ਦੇ ਜਾਇਜ ਹਲਾਂ ਲਈ ਆਦੇਸ਼ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਕੈਂਪ ਲਗਾਉਣ ਦਾ ਮੰਤਵ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਦਫਤਰਾਂ ਵਿਖੇ ਨਾ ਆਉਣਾ ਪਵੇ ਬਲਕਿ ਪ੍ਰਸ਼ਾਸਨ ਖੁਦ ਉਨ੍ਹਾਂ ਤੱਕ ਪਹੁੰਚ ਕਰੇਗਾ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੇ ਆਧਾਰ *ਤੇ ਪਿੰਡ ਪੱਧਰ *ਤੇ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਅੱਗੇ ਵੀ ਜਾਰੀ ਰਹਿਣਗੇ।
ਕੈਂਪ ਦੌਰਾਨ ਪਿੰਡ ਵਿਚ ਆਂਗਣਵਾੜੀ ਸੈਂਟਰ ਦੀ ਰਿਪੇਅਰ, ਰਾਸ਼ਨ ਕਾਰਡ, ਹੈਲਥ ਤੇ ਵੈਲਨੈਸ ਸੈਂਟਰ ਵਿਖੇ ਜਰੂਰੀ ਸਹੂਲਤਾਂ, ਪਿੰਡ ਵਿਚ ਛੱਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਨੂੰ ਲੈ ਕੇ, ਪੈਨਸ਼ਨ, ਬਿਜਲੀ, ਸ਼ਗਨ ਸਕੀਮ, ਵਾਟਰ ਵਰਕਸ ਨੂੰ ਚਾਲੂ ਹਾਲਤ ਵਿਚ ਕਰਨ ਸਬੰਧੀ, ਕਚੇ ਮਕਾਨਾਂ ਨੂੰ ਪੱਕਾ ਕਰਨ, ਨਾਜਾਇਜ਼ ਕਬਜੇ ਛੁਡਵਾਉਣ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਜੋ ਕਿ ਸਬੰਧਤ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਤੈਅ ਸਮੇਂ ਅੰਦਰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਨਵੀਨ ਛਾਬੜਾ, ਸ੍ਰੀ ਸਾਜਨ ਖੇੜਾ, ਬੀ.ਡੀ.ਓ ਗੁਰਜਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਤਵੰਤੇ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024