ਸਲਾਨਾ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ
- 101 Views
- kakkar.news
- February 16, 2023
- Education Punjab
ਸਲਾਨਾ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਾਗੂ
20 ਫਰਵਰੀ 2023 ਤੋਂ 20 ਅਪ੍ਰੈਲ 2023 ਤੱਕ ਲਾਗੂ ਰਹਿਣਗੇ ਹੁਕਮ
ਫਿਰੋਜ਼ਪੁਰ, 16 ਫਰਵਰੀ 2023 (ਸੁਭਾਸ਼ ਕੱਕੜ)
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ.ਬੀ.ਐਸ.ਈ. ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 20 ਫਰਵਰੀ 2023 ਤੋਂ 20 ਅਪ੍ਰੈਲ 2023 ਤੱਕ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਅੱਠਵੀ, ਦਸਵੀ ਅਤੇ ਬਾਰ੍ਹਵੀ ਦੀਆਂ ਸਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਜਿਸ ਲਈ ਇਨ੍ਹਾਂ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024