-ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੇ ਜਾਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ , -ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਕਾਨੂੰਨੀ ਤੇ ਨੈਤਿਕ ਫ਼ਰਜ – ਵਧੀਕ ਡਿਪਟੀ ਕਮਿਸ਼ਨਰ,
- 73 Views
- kakkar.news
- February 16, 2023
- Politics Punjab
-ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੇ ਜਾਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਰੀਵਿਊ ਮੀਟਿੰਗ ,
-ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਕਾਨੂੰਨੀ ਤੇ ਨੈਤਿਕ ਫ਼ਰਜ – ਵਧੀਕ ਡਿਪਟੀ ਕਮਿਸ਼ਨਰ,
ਫਿਰੋਜ਼ਪੁਰ, 16 ਫਰਵਰੀ 2023 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਮਾਤ ਭਾਸ਼ਾ ਪੰਜਾਬੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ 21 ਫਰਵਰੀ 2023 ਤੱਕ ਰਾਜ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੀ ਹਦਾਇਤ ਕੀਤੀ ਗਈ ਹੈ ਅਤੇ ਇਸ ਸਬੰਧ ਵਿੱਚ ਪਹਿਲਾਂ ਵੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈਆਂ ਮੀਟਿੰਗਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਗਿਆ ਸੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਇਸ ਸਬੰਧ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਦੀ ਰੀਵਿਊ ਮੀਟਿੰਗ ਕਰਨ ਮੌਕੇ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹਨ ਅਤੇ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਇਨ੍ਹਾਂ ਪੰਜਾਬੀ ਪ੍ਰਚਾਲਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੰਜਾਬ ਰਾਜ ਭਾਸ਼ਾ (ਸੋਧ) ਐਕਟ-2021 ਤਹਿਤ ਜ਼ੁਰਮਾਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਨੈਤਿਕ ਤੇ ਕਾਨੂੰਨੀ ਤੌਰ ’ਤੇ ਫ਼ਰਜ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਈਏ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਦੇ ਬਾਹਰ ਅਧਿਕਾਰੀਆਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਜ਼ਰੂਰ ਲਿਖੇ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਤੱਕ ਜੋ ਕਾਰਵਾਈ ਕੀਤੀ ਗਈ ਹੈ ਉਸ ਵਿੱਚ ਜੋ ਵੀ ਖਾਮੀਆਂ ਅਜੇ ਤੱਕ ਬਾਕੀ ਹਨ ਉਹ ਜਲਦੀ ਤੋਂ ਜਲਦੀ ਦੂਰ ਕੀਤੀਆਂ ਜਾਣ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਲਿਖਿਆ ਜਾਵੇ ਅਤੇ ਮਾਤ ਭਾਸ਼ਾ ਨੂੰ ਤਰਜੀਹ ਦਿੱਤੀ ਜਾਵੇ। ਜ਼ਿਲ੍ਹਾ ਭਾਸ਼ਾ ਅਫਸਰ ਸ. ਜਗਦੀਪ ਸਿੰਘ ਸੰਧੂ ਨੇ ਸਮੂਹ ਵਿਭਾਗਾਂ/ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਠੀਕ ਹੋਣ ਇਸ ਉੱਪਰ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਸਮੂਹ ਦਫ਼ਤਰਾਂ ਵਿੱਚ ਰਾਜ ਭਾਸ਼ਾ ਐਕਟ 1967, ਰਾਜ ਭਾਸ਼ਾ ਐਕਟ (ਤਰਮੀਮ) 2008 ਅਤੇ ਰਾਜ ਭਾਸ਼ਾ (ਸੋਧ) ਐਕਟ, 2021 ਦੀ ਪਾਲਣਾ ਨੂੰ ਇੰਨ-ਬਿੰਨ ਯਕੀਨੀ ਬਣਾਈ ਜਾਵੇ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਜਸਵੰਤ ਸਿੰਘ ਬੜੈਚ, ਜ਼ਿਲ੍ਹਾ ਖਜ਼ਾਨਾ ਅਫਸਰ ਸ੍ਰੀ ਤਜਿੰਦਰ ਸਿੰਘ, ਡੀ.ਐਸ.ਪੀ. ਸ੍ਰੀ ਮਨਜੀਤ ਸਿੰਘ, ਚੋਣ ਤਹਿਸੀਲਦਾਰ ਸ੍ਰੀ ਚਾਂਦ ਪ੍ਰਕਾਸ਼, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024