ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ 400 ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਕੀਤਾ ਗਿਆ ਮੁਫਤ ਟੀਕਾਕਰਨ
- 96 Views
- kakkar.news
- February 16, 2023
- Health Punjab
ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ 400 ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਕੀਤਾ ਗਿਆ ਮੁਫਤ ਟੀਕਾਕਰਨ
ਫਾਜ਼ਿਲਕਾ 16 ਫਰਵਰੀ 2023 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਪੂਰੇ ਸੂਬੇ ਵਿੱਚ ਸ਼ੁਰੂ ਹੋ ਗਈ ਹੈ। ਇਸੇ ਤਹਿਤ ਵੀਰਵਾਰ ਨੂੰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ 400 ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਮੁਫਤ ਟੀਕਾਕਰਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜ਼ਿਲਕਾ ਡਾ. ਰਾਜੀਵ ਕੁਮਾਰ ਛਾਬੜਾ ਨੇ ਦੱਸਿਆ ਕਿ ਪਿਛਲੇ ਸਾਲ ਵੈਕਟਰ ਬੌਰਨ ਬੀਮਾਰੀ ਦਾ ਕਹਿਰ ਗਾਵਾਂ ਵਿੱਚ ਦੇਖਣ ਨੂੰ ਮਿਲਿਆ ਤੇ ਇਸ ਸਾਲ ਪੰਜਾਬ ਸਰਕਾਰ ਵੱਲੋਂ ਵੈਕਟਰ ਸੀਜ਼ਨ ਤੋਂ ਪਹਿਲਾ ਹੀ ਇਸ ਵੈਕਸੀਨੇਸ਼ਨ ਦਾ ਕੰਮ ਆਰੰਭਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਡੇਢ ਲੱਖ ਖੁਰਾਕਾਂ ਵੈਕਸੀਨ ਦੀਆਂ ਪ੍ਰਾਪਤ ਹੋਈਆਂ ਹਨ ਤੇ ਇਹ 8 ਹਫਤਿਆਂ ਵਿੱਚ ਪਸ਼ੂਆਂ ਨੂੰ ਲਗਾਈਆਂ ਜਾਣਗੀਆਂ।
ਇਸੇ ਤਹਿਤ ਹੀ ਟੀਚੇ ਦੀ ਪ੍ਰਾਪਤੀ ਲਈ ਅੱਜ 400 ਪਸ਼ੂਆਂ ਨੂੰ ਘਰ-ਘਰ ਜਾ ਕੇ ਇਹ ਮੁਫਤ ਟੀਕਾਕਰਨ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਹ ਪੰਜਾਬ ਸਰਕਾਰ ਵੱਲੋਂ ਭੇਜੀ ਇਹ ਵੈਕਸੀਨ ਆਪਣੇ ਗਾਵਾਂ/ਵੱਛਿਆਂ ਨੂੰ ਮੁਫਤ ਵਿੱਚ ਲਗਵਾਉਣ ਦਾ ਵੱਧ ਤੋਂ ਵੱਧ ਲਾਹਾ ਲੈਣ ਤਾ ਜੋ ਇਸ ਬਿਮਾਰੀ ਨੂੰ ਆਉਣ ਤੋਂ ਪਹਿਲਾ ਹੀ ਨੱਥ ਪਾਈ ਜਾ ਸਕੇ।



- October 15, 2025