ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਦਹੀਆ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਲਈ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- 96 Views
- kakkar.news
- February 17, 2023
- Education Politics Punjab
ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਦਹੀਆ
ਹੋਣ ਵਾਲੇ ਕੰਮਾਂ ਦੀ ਜਾਣਕਾਰੀ ਲਈ ਸਿੱਖਿਆ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 17 ਫਰਵਰੀ 2023 (ਸੁਭਾਸ਼ ਕੱਕੜ)
ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਪ੍ਰਗਟਾਵਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਨੇ ਅੱਜ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਵਿਧਾਇਕ ਸ੍ਰੀ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਕੰਮ ਜਿਵੇਂ ਕਿ ਚਾਰ ਦੀਵਾਰੀ, ਸਕੂਲਾਂ ਵਿੱਚ ਪਾਰਕ ਅਤੇ ਖੇਡ ਗਰਾਂਊਡ ਵਿੱਚ ਓਪਨ ਜਿੰਮ ਆਦਿ ਨੂੰ ਬਣਾਉਣ ਅਤੇ ਨਵਿਆਉਣ ਦਾ ਕੰਮ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਮਗਨਰੇਗਾ, ਸਕੂਲਾਂ ਦੇ ਨਿੱਜੀ ਫੰਡਾਂ ਅਤੇ ਪੰਜਾਬ ਸਰਕਾਰ ਤੋਂ ਗਰਾਂਟਾਂ ਲੈ ਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਅੱਜ ਉਨ੍ਹਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੋਣ ਵਾਲੇ ਕੰਮਾਂ ਦੀ ਪ੍ਰਪੋਜਲ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਕੂਲਾਂ ਵਿੱਚ ਹੋਰ ਵਿਕਾਸ ਦੇ ਕੰਮ ਸ਼ੁਰੂ ਕਰਵਾਏ ਜਾਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸਿੱਖਿਆ ਸ੍ਰੀ ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਸੁਖਵਿੰਦਰ ਸਿੰਘ ਅਤੇ ਹੋਰ ਸਿੱਖਿਆ ਅਧਿਕਾਰੀ ਹਾਜ਼ਰ ਸਨ।
—-
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024