ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕੱਡੀ ਗਈ ‘ਮਾਤ ਭਾਸ਼ਾ ਚੇਤਨਾ ਰੈਲੀ’ – ਰੈਲੀ ਵਿੱਚ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ
- 95 Views
- kakkar.news
- February 17, 2023
- Education Politics Punjab
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕੱਡੀ ਗਈ ‘ਮਾਤ ਭਾਸ਼ਾ ਚੇਤਨਾ ਰੈਲੀ’
– ਰੈਲੀ ਵਿੱਚ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ
ਫ਼ਿਰੋਜ਼ਪੁਰ, 17 ਫਰਵਰੀ 2023 (ਸੁਭਾਸ਼ ਕੱਕੜ)
ਪੰਜਾਬ ਸਰਕਾਰ ਦੁਆਰਾ ਜਾਰੀ ਹੁਕਮਾਂ ਤਹਿਤ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਸਮੂਹ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਅਦਾਰਿਆਂ, ਵਿੱਦਿਅਕ ਸੰਸਥਾਵਾਂ, ਬੋਰਡਾਂ, ਨਿਗਮਾਂ, ਸੜਕਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਸੰਬੰਧੀ ਜਾਗਰੁਕਤਾ ਪੈਦਾ ਕਰਨ ਹਿੱਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਸਹਿਯੋਗ ਨਾਲ ‘ਮਾਤ ਭਾਸ਼ਾ ਚੇਤਨਾ ਰੈਲੀ’ ਕੱਡੀ ਗਈ। ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਜ਼ਿਲ੍ਹਾ ਮਾਲ ਅਫ਼ਸਰ-ਕਮ-ਉੱਪ ਮੰਡਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ਼੍ਰੀ ਅਰਵਿੰਦ ਪ੍ਰਕਾਸ਼ ਵਰਮਾ ਵੱਲੋਂ ਦਿੱਤੀ ਗਈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਇਸ ਰੈਲੀ ਵਿੱਚ ਸਕੂਲ ਦੇ ਲਗਭਗ 70 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਤਾ ਭਾਸ਼ਾ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ 21 ਫਰਵਰੀ ਨੂੰ ‘ਕੌਮਾਂਤਰੀ ਮਾਤ ਭਾਸ਼ਾ ਦਿਵਸ’ ਨਾਲ਼ ਸੰਬੰਧਤ ਸਮਾਗਮ ਵੀ ਕਰਵਾਇਆ ਜਾ ਰਿਹਾ ਜਿਸ ਵਿੱਚ ਵੱਖ-ਵੱਖ ਵਿਦਵਾਨ ਪੰਜਾਬੀ ਭਾਸ਼ਾ ਬਾਰੇ ਲੈਕਚਰ ਦੇਣ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਰਜ ਵਰਤਮਾਨ ਸਮੇਂ ਦੀ ਪ੍ਰਮੁੱਖ ਲੋੜ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮਾਤ ਭਾਸ਼ਾ ਦੇ ਮਾਨ-ਸਨਮਾਨ ਹਿੱਤ ਆਪਸੀ ਸਹਿਯੋਗ ਨਾਲ ਹਰ ਸੰਭਵ ਯਤਨ ਕਰੀਏ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸ. ਸੁਖਵਿੰਦਰ ਸਿੰਘ, ਪ੍ਰਿੰਸੀਪਲ ਜਗਦੀਪ ਪਾਲ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ , ਖੋਜ ਅਫ਼ਸਰ ਸ. ਦਲਜੀਤ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸ. ਲਖਵਿੰਦਰ ਸਿੰਘ ਸੰਧੂ, ਸ਼੍ਰੀ ਰਮਨ ਕੁਮਾਰ, ਸ਼੍ਰੀ ਰਵੀ ਕੁਮਾਰ ਅਤੇ ਸ.ਸ.ਸ.ਲੜਕੇ ਦਾ ਸਮੂਹ ਸਟਾਫ਼ ਹਾਜ਼ਰ ਸੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024