Trending Now
#ਮਮਦੋਟ ਵਿੱਚ ਡਾਇਰੀਆ ਪ੍ਰਤੀ ਜਾਗਰੂਕਤਾ ਕੈਂਪ, ਬੱਚਿਆਂ ਅਤੇ ਮਾਪਿਆਂ ਨੂੰ ਦਿੱਤੀਆਂ ਸਾਵਧਾਨੀਆਂ
#ਕਿਸਾਨ ਮਜ਼ਦੂਰ ਜਥੇਬੰਦੀ ਵਲੋਂ KMM ਦੇ ਸੱਦੇ ‘ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਜ਼ਿਲ੍ਹਾ-ਪੱਧਰੀ ਮੋਟਰਸਾਈਕਲ ਮਾਰਚ*
#आजादी का अमृत महोत्सव” एवं “हर घर तिरंगा” अभियान के अंतर्गत साइकिल रैली का आयोजन।
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਅੰਦਰ ਨਾਜਾਇਜ ਕਬਜਿਆਂ ਨੂੰ ਛੁਡਵਾਉਣ ਲਈ ਗਤੀਵਿਧੀਆਂ ਜਾਰੀ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਚਲਾਨ
- 193 Views
- kakkar.news
- February 17, 2023
- Politics Punjab
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਅੰਦਰ ਨਾਜਾਇਜ ਕਬਜਿਆਂ ਨੂੰ ਛੁਡਵਾਉਣ ਲਈ ਗਤੀਵਿਧੀਆਂ ਜਾਰੀ
ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਦੇ ਕੱਟੇ ਚਲਾਨ

ਫਾਜ਼ਿਲਕਾ, 17 ਫਰਵਰੀ 2023 (ਅਨੁਜ ਕੱਕੜ ਟੀਨੂੰ)
ਡਿਪਟੀ ਕਸਿਮ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਅੰਦਰ ਲਗਾਤਾਰ ਨਾਜਾਇਜ ਕਬਜੇ ਹਟਵਾਉਣ ਲਈ ਗਤੀਵਿਧੀਆਂ ਜਾਰੀ ਹਨ। ਸ਼ਹਿਰ ਵਾਸੀਆਂ ਦੇ ਪੈਦਲ ਚੱਲਣ ਵਿਚ ਸੌਖ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਨਗਰ ਕੌਂਸਲ ਦੀ ਟੀਮਾਂ ਵੱਲੋਂ ਰੋਜਾਨਾ ਬਜਾਰਾਂ ਵਿਚ ਘੁੰਮ ਕੇ ਦੁਕਾਨਾ ਦੇ ਅੱਗੇ ਨਿਰਧਾਰਤ ਥਾਂ ਤੋਂ ਬਾਹਰ ਪਏ ਸਮਾਨ ਨੂੰ ਜਬਤ ਕੀਤਾ ਜਾ ਰਿਹਾ ਹੈ।
ਕਾਰਜ ਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਪਿਛਲੇ ਕੁਝ ਦਿਨ ਪਹਿਲਾਂ ਸ਼ਹਿਰ ਅੰਦਰ ਘੁੰਮ ਕੇ ਦੁਕਾਨਦਾਰਾਂ ਨੂੰ ਨਜਾਇਜ ਕਬਜੇ ਹਟਾਉਣ ਬਾਰੇ ਅਗਾਉ ਚੇਤਾਵਨੀ ਦਿੱਤੀ ਗਈ ਸੀ ਤੇ ਉਸ ਤੋਂ ਬਾਅਦ ਨਗਰ ਕੌਂਸਲ ਫਾਜ਼ਿਲਕਾ ਦੀ ਟੀਮਾਂ ਵੱਲੋਂ ਕਾਰਵਾਈਆਂ ਕਰਦਿਆਂ ਸ਼ਹਿਰ ਦੇ ਘੰਟਾ ਘਰ, ਚੌਧਰੀਆਂ ਵਾਲੀ ਗਲੀ, ਗਉਸ਼ਾਲਾ ਰੋਡ, ਰਾਮ ਸਭਾ ਕੀਰਤਨ ਮੰਦਰ ਰੋਡ ਆਦਿ ਮੁਖ ਬਜਾਰਾਂ ਤੇ ਗਲੀਆਂ ਵਿਚੋਂ ਨਾਜਾਇਜ ਕਬਜੇ ਹਟਾਏ ਗਏ। ਉਨ੍ਹਾਂ ਦੱਸਿਆ ਕਿ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀ ਆਉਂਦੀ ਸੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਤਿੰਨ ਟਰਾਲੀਆਂ ਸਮਾਨ ਜਬਤ ਕੀਤਾ ਗਿਆ।
ਸੈਨੀਟੇਸ਼ਨ ਸਪੁਰਡੈਂਟ ਸ੍ਰੀ ਨਰੇਸ਼ ਖੇੜਾ ਨੇ ਦੱਸਿਆ ਕਿ ਪਿਛਲੇ 10 ਦਿਨਾਂ *ਚ ਨਾਜਾਇਜ ਕਬਜਿਆਂ ਨੂੰ ਰੋਕਣ ਲਈ 28 ਚਲਾਨ ਵੀ ਕੀਤੇ ਗਏ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਾਸਟਿਕ, ਲਿਫਾਫੇ ਆਦਿ ਸਿੰਗਲ ਵਰਤੋਂ ਵਿਚ ਆਉਣ ਵਾਲੇ ਪਲਾਸਟਿਕ ਵੇਚਣ ਵਾਲਿਆਂ ਦੇ 17 ਚਲਾਨ ਕੀਤੇ ਗਏ ਹਨ ਤੇ 660 ਕਿਲੋ ਪਲਾਸਟਿਕ ਜਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫਾਜ਼ਿਲਕਾ ਦੀਆਂ ਟੀਮਾਂ ਲਗਾਤਾਰ ਕਾਰਵਾਈਆਂ ਕਰਨ ਲਈ ਕਾਰਜਸ਼ੀਲ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੰਗਲ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਇਸ ਦੀ ਵਰਤੋਂ ਸਿਹਤ ਤੇ ਵਾਤਾਵਰਣ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਤੋਂ ਇਲਾਵਾ ਦੁਕਾਨਦਾਰ ਵੀਰ ਆਪਣੀ ਦੁਕਾਨ ਦਾ ਸਮਾਨ ਮਿਥੇ ਘੇਰੇ ਅੰਦਰ ਹੀ ਰੱਖਣ ਤਾਂ ਜੋ ਕਿਸੇ ਵਿਅਕਤੀ ਨੂੰ ਆਉਣ ਜਾਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਵੱਲੋਂ ਸਮਾਨ ਬਾਹਰ ਰੱਖਿਆ ਜਾਂਦਾ ਹੈ ਜਾਂ ਨਾਜਾਇਜ ਕਬਜਾ ਕੀਤਾ ਜਾਦਾ ਹੈ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਮੁਹਿੰਮ ਵਿਚ ਜਗਦੀਪ ਸਿੰਘ ਸੈਨੇਟਰੀ ਇੰਸਪੈਕਟਰ ਤੇ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ।

Categories

Recent Posts