ਪੰਜਾਬ ਪੁਲਿਸ ਨੇ ਗੈਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਨੂੰ ਕੀਤਾ ਗ੍ਰਿਫਤਾਰ
- 230 Views
- kakkar.news
- February 18, 2023
- Crime Punjab
ਪੰਜਾਬ ਪੁਲਿਸ ਨੇ ਗੈਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਨੂੰ ਕੀਤਾ ਗ੍ਰਿਫਤਾਰ
ਰੋਪੜ 18 ਫਰਵਰੀ 2023 (ਸਿਟੀਜ਼ਨ ਵੋਇਸ)
ਪੰਜਾਬ ਪੁਲਿਸ ਨੇ ਅੱਜ ਗੈਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਰੂਪਨਗਰ ਪੁਲਿਸ ਨੇ ਵਿਸ਼ਾਲ ਵਰਮਾ ਵਾਸੀ ਜਿਲਾ ਹੁਸ਼ਿਆਰਪੁਰ ਨੂੰ ਕੀਤਾ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ 9 ਪਿਸਟਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੁੱਪ ਦੇ ਇੱਕ ਕਰੀਬੀ ਸਾਥੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਜੋ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹੈ। ਦੋਸ਼ੀ ਦੀ ਪਛਾਣ ਵਿਸ਼ਾਲ ਵਰਮਾ ਉਰਫ ਸ਼ਾਲੂ (23 ਸਾਲ) ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਵਜੋਂ ਹੋਈ ਹੈ।
ਪੁਲਿਸ ਨੇ ਵਿਸ਼ਾਲ ਕੋਲੋਂ 7 ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 01 ਪਿਸਤੌਲ .9 ਐਮ.ਐਮ., 02 ਪਿਸਤੌਲ .32 ਬੋਰ ਸਮੇਤ 9 ਜਿੰਦਾ ਕਾਰਤੂਸ, 04 ਪਿਸਤੌਲ .315 ਬੋਰ ਸਮੇਤ 04 ਜਿੰਦਾ ਕਾਰਤੂਸ, 02 ਪਿਸਤੌਲ .30 ਬੋਰ ਬਰਾਮਦ ਕੀਤਾ ਹੈ। ਰੋਪੜ ਪੁਲਿਸ ਨੇ FIR ਨੰਬਰ 14 ਮਿਤੀ 17.02.2023 U/s 25-54-59 ਅਸਲਾ ਐਕਟ PS ਤਹਿਤ ਮਾਮਲਾ ਦਰਜ ਕੀਤਾ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026