ਮਹਾਸ਼ਿਵਰਾਤਰੀ ਦੇ ਮੌਕੇ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਤੋਂ ਘਰ ਆ ਰਹੇ ਨੌਜਵਾਨ ਨੂੰ ਮਾਰੀ ਗੋਲੀ
- kakkar.news
- February 18, 2023
- Crime Punjab
ਮਹਾਸ਼ਿਵਰਾਤਰੀ ਦੇ ਮੌਕੇ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਤੋਂ ਘਰ ਆ ਰਹੇ ਨੌਜਵਾਨ ਨੂੰ ਮਾਰੀ ਗੋਲੀ
ਤਰਨਤਾਰਨ, 18 ਫਰਵਰੀ, 2023 (ਸਿਟੀਜ਼ਨ ਵੋਇਸ)
ਪੱਟੀ ਸ਼ਹਿਰ ਵਿਚ ਗੁੰਡਾਗਰਦੀ ਲਗਾਤਾਰ ਵਧਦੀ ਜਾ ਰਹੀ ਹੈ। ਪਿਛਲੇ ਤਿੰਨ ਦਿਨਾਂ ਵਿਚ ਦੂਜੀ ਵੱਡੀ ਘਟਨਾ ਸਾਹਮਣੇ ਆਈ ਹੈ।ਇਸ ਤੋਂ ਪਹਿਲਾਂ ਨਗਰ ਕੌਸ਼ਲ ਪੱਟੀ ਦੇ ਐਮ.ਸੀ ਨਾਲ ਵੀ ਦੁਕਾਨ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਅੱਜ ਨੌਜਵਾਨ ਨੂੰ ਸ਼ਰ੍ਹੇਆਮ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਹਾਸ਼ਿਵਰਾਤਰੀ ਦੇ ਮੌਕੇ ਪੱਟੀ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਤੋਂ ਘਰ ਆ ਰਹੇ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ।ਜ਼ਖਮੀ ਵਿਅਕਤੀ ਦੀ ਪਛਾਣ ਕਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 5 ਪੱਟੀ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ, ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

- September 29, 2026
ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
- September 29, 2026
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
- September 29, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
- September 28, 2026