ਬੱਲੂਆਣਾ ਦੇ ਪਿੰਡ ਆਜਮਵਾਲਾ ਵਿਖੇ ਬਾਬਾ ਪੂਰਨਾਨੰਦ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ ਕਿ੍ਕੇਟ ਟੂਰਨਾਮੈਂਟ
- kakkar.news
- February 18, 2023
- Punjab
ਬੱਲੂਆਣਾ ਦੇ ਪਿੰਡ ਆਜਮਵਾਲਾ ਵਿਖੇ ਬਾਬਾ ਪੂਰਨਾਨੰਦ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ ਕਿ੍ਕੇਟ ਟੂਰਨਾਮੈਂਟ
ਫਾਜਿਲਕਾ 18 ਫਰਵਰੀ 2023 (ਅਨੁਜ ਕੱਕੜ ਟੀਨੂੰ)
ਹਲਕਾ ਬੱਲੂਆਣਾ ਦੇ ਪਿੰਡ ਆਜਮਵਾਲਾ ਵਿਖੇ ਬਾਬਾ ਪੂਰਨਾਨੰਦ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ 28ਵਾ ਲੈਦਰ ਬਾਲ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਮੁਖ ਮਹਿਮਾਨ ਵਜੋ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋ ਸਿਰਕਤ ਕੀਤੀ ਗਈ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਕਾਰਗਾਰ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਖੇਡ ਖੇਤਰ ਵਿੱਚ ਚੰਗੇ ਨਤੀਜੇ ਆਉਣਗੇ। ਜੇਕਰ ਪਿੰਡ ਆਜਮਵਾਲਾ ਤਰ੍ਹਾਂ ਖੇਡ ਟੂਰਨਾਮੈਂਟ ਹੁੰਦੇ ਰਹੇ ਤਾਂ ਖੇਡ ਨਕਸ਼ੇ ਉਤੇ ਪੰਜਾਬ ਦਾ ਕੋਈ ਸਾਨੀ ਨਹੀਂ ਹੋਵੇਗਾ। ਇਸ ਮੌਕੇ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ।
ਇਸ ਮੌਕੇ ਸਰਪੰਚ ਸਮੂਹ ਗ੍ਰਾਮ ਪੰਚਾਇਤ ਆਜਮਵਾਲਾ, ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

- September 29, 2026
ਟੈਕਸ ਛੋਟਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ ਅਤੇ ਪ੍ਰਕਿਰਿਆਵਾਂ ਬਾਰੇ ਦਿੱਤੀ ਗਈ ਜਾਣਕਾਰੀ
- September 29, 2026
ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ
- September 29, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ
- September 28, 2026