ਖੇਤੀਬਾੜੀ ਲਈ ਮਸ਼ੀਨਾਂ ਦੀ ਖਰੀਦ ਤੇ 28 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ
- 87 Views
- kakkar.news
- February 18, 2023
- Punjab
ਖੇਤੀਬਾੜੀ ਲਈ ਮਸ਼ੀਨਾਂ ਦੀ ਖਰੀਦ ਤੇ 28 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ
ਫਾਜ਼ਿਲਕਾ 18 ਫਰਵਰੀ 2023 (ਅਨੁਜ ਕੱਕੜ ਟੀਨੂੰ)
ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵੱਖ-ਵੱਖ ਸਕੀਮਾਂ ਅਧੀਨ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਮੁਹਿੰਮ ਤਹਿਤ ਰਾਜ ਵਿਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਖੇਤੀਬਾੜੀ ਲਈ ਵੱਖ-ਵੱਖ ਮਸ਼ੀਨਾਂ ਦੀ ਖਰੀਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਸਬਸਿਡੀ ਪ੍ਰਾਪਤ ਕਰਨ ਲਈ 28 ਫਰਵਰੀ ਤੱਕ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਵਲੋਂ ਆਨਲਾਈਨ ਪੋਰਟਲ agrimachinerypb.com ਤੇ ਅਪਲਾਈ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਕਿਹਾ ਕਿ ਇਸ ਵਿਚ ਲੇਜ਼ਰ ਲੈਂਡ ਲੈਵਲਰ, ਪੋਟੈਟੋ ਪਲਾਂਟਰ (ਆਟੋਮੈਟਿਕ ਤੇ ਸੈਮੀ ਆਟੋਮੈਟਿਕ), ਏਅਰ ਐਸਿਸਟ਼ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਓਪਰਿਡ ਫਰਲੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੇਜ਼ਡ ਬੈਡ ਪਲਾਂਟਰ ਸਬ ਸੁਆਇਲਰ, ਇੰਗਲ ਰੋਅਰ ਫੋਰਜ਼ ਹਾਰਵੈਸਟਰ, ਪੋਟੈਟੋ ਡਿਗਰ, ਡੀ.ਐਸ. ਆਰ ਡਰਿਲ, ਟਰੈਕਟਰ ਓਪਰਿਡ (ਬੂਮ ਸਪਰੇਅਰ) ਅਤੇ ਪਾਵਰ ਹੈਰੋ ਮਸ਼ੀਨਾਂ, ਪੈਡੀ ਟਰਾਂਸਪਲਾਂਟਰ (ਸੈਲਫ ਪ੍ਰੋਪੈਲਡ ਰਾਈਡ ਆਨ ਅਤੇ ਵਾਕ ਬਿਹਾਈਂਡ), ਟਰੈਕਟਰ ਡਰਾਨ ਇਨਕਲਾਇਡ ਪਲੇਟ ਪਲਾਂਟਰ ਵਿਦ ਪ੍ਰੀ-ਇਮਰਜੈਂਸ ਹਰਬੀਸਾਈਡ ਸਟਰਿਪ ਐਪਲੀਕੇਟਰ (ਲੱਕੀ ਸੀਡ ਡਰਿਲ) ਮਸ਼ੀਨਾਂ ਵਿਅਕਤੀਗਤ ਕਿਸਾਨਾਂ ਲਈ ਉਪਲੱਬਧ ਕਰਵਾਈਆਂ ਜਾਣਗੀਆਂ।
ਉਨ੍ਹਾਂ ਅੱਗੇ ਖੁਲਾਸਾ ਕਰਦੇ ਦੱਸਿਆ ਕਿ ਸਬਸਿਡੀ ਦੀਆਂ ਦਰਾਂ ਜਨਰਲ ਵਰਗ ਲਈ 40 ਫੀਸਦ ਸਪੈਸ਼ਲ ਕੰਪੋਨੈਂਟ ਲਈ 50 ਫੀਸਦ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫੀਸਦ ਹੋਣਗੀਆਂ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਆਪਣੇ ਬਲਾਕ ਦੇ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰੋ ਜਾਂ ਫਿਰ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰ. 1800-180-1551 ‘ਤੇ ਸੰਪਰਕ ਕਰਕੇ ਖੇਤੀਬਾੜੀ ਸੰਬੰਧੀ ਹੋਰ ਜਾਣਕਾਰੀ ਅਤੇ ਸਲਾਹ ਲਈ ਜਾ ਸਕਦੀ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024