ਦੁਕਾਨਾਂ , ਘਰਾਂ ਦੇ ਬਾਹਰ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣ – ਨਰਿੰਦਰਪਾਲ ਸਿੰਘ ਸਵਨਾ
- 112 Views
- kakkar.news
- February 18, 2023
- Punjab
ਦੁਕਾਨਾਂ , ਘਰਾਂ ਦੇ ਬਾਹਰ ਬੋਰਡ ਪੰਜਾਬੀ ਭਾਸ਼ਾ ਵਿੱਚ ਹੋਣ – ਨਰਿੰਦਰਪਾਲ ਸਿੰਘ ਸਵਨਾ
ਫਾਜ਼ਿਲਕਾ , 18 ਫ਼ਰਵਰੀ 2023 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਲਈ ਉਪਰਾਲੇ ਸ਼ੁਰੂ ਹੋ ਗਏ ਹਨ। ਇਸੇ ਤਹਿਤ ਸ. ਨਰਿੰਦਰਪਾਲ ਸਿੰਘ ਸਵਨਾ ਐਮ.ਐਲ .ਏ ਫਾਜ਼ਿਲਕਾ ਵੱਲੋ ਨਗਰ ਕੌਂਸਲ ਦਫ਼ਤਰ ਵਿੱਚ ਸ਼ਹਿਰ ਦੇ ਪਤਵੰਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ,ਦੁਕਾਨਾਂ ਦੇ ਬਾਹਰ ਲਗਾਏ ਜਾਣ ਵਾਲੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣ । ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀ ਭਾਸ਼ਾ ਦੇ ਸਤਿਕਾਰ ਲਈ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ ।ਸ. ਸਵਨਾ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ -ਬੋਲੀ ਹੈ, ਸਮੂਹ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬੀ ਮਾਂ ਬੋਲੀ ਦੇ ਸਤਿਕਾਰ ਦਿੰਦੇ ਹੋਏ ਆਪਣੇ ਘਰਾਂ ,ਦੁਕਾਨਾਂ ,ਸਰਕਾਰੀ ,ਗੈਰ ਸਰਕਾਰੀ ਪ੍ਰਾਈਵੇਟ ਸਕੂਲਾਂ, ਕਾਲਜਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਹੋਣ। ਇਸ ਸਬੰਧੀ ਭਾਸ਼ਾ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
ਇਸ ਮੌਕੇ ਤੇ ਜ਼ਿਲ੍ਹਾ ਭਾਸ਼ਾ ਅਫਸਰ ਫਾਜ਼ਿਲਕਾ ਸ੍ਰੀ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ 21 ਫ਼ਰਵਰੀ 2023 ਤੱਕ ਰਾਜ ਭਾਸ਼ਾ ਪੰਜਾਬੀ(ਗੁਰਮੁਖੀ ਲਿਪੀ ਵਿੱਚ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ, ਵਿਭਾਗਾਂ, ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ/ਨਾਮ ਪੱਟੀਆਂ/ਮੀਲ ਪੱਥਰ/ਸੰਕੇਤ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਣ ਲਈ ਹਦਾਇਤ ਕੀਤੀ ਗਈ ਹੈ।
ਇਸ ਮੀਟਿੰਗ ਵਿੱਚ ਨਗਰ ਕੌਂਸਲ ਕਾਰਜ ਸਾਧਕ ਅਫ਼ਸਰ ,ਸ਼ਹਿਰ ਦੇ ਐਮ.ਸੀ ਆਦਿ ਸ਼ਾਮਿਲ ਸਨ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024