ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 20 ਪੂੜੀਆਂ ਜਰਦਾ (ਤੰਬਾਕੂ) ਹੋਇਆ ਬਰਾਮਦ
- 342 Views
- kakkar.news
- February 19, 2023
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 20 ਪੂੜੀਆਂ ਜਰਦਾ (ਤੰਬਾਕੂ) ਹੋਇਆ ਬਰਾਮਦ
ਫਿਰੋਜ਼ਪੁਰ 19 ਫਰਵਰੀ 2023 (ਸੁਭਾਸ਼ ਕੱਕੜ)
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 9 ਮੋਬਾਇਲ ਫੋਨ, 20 ਪੂੜੀਆਂ ਜਰਦਾ (ਤੰਬਾਕੂ) ਅਤੇ 1.5 ਗ੍ਰਾਮ ਚਿੱਟੇ ਰੰਗ ਦਾ ਪਾਊਡਰ ਸਮੇਤ ਲਿਫ਼ਾਫ਼ਾ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤਰਸੇਮ ਪਾਲ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 17 ਫਰਵਰੀ 2023 ਨੂੰ ਟਾਵਰ ਨੰਬਰ 2 ਅਤੇ 3 ਦੇ ਵਿਚਕਾਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜੇਲ੍ਹ ਦੇ ਬਾਹਰੋਂ 5 ਪੈਕੇਟ ਥਰੋ ਕੀਤੇ ਗਏ, ਜੋ ਖਾਕੀ ਰੰਗ ਦੀ ਟੇਪ ਵਿਚ ਲਪੇਟੇ ਹੋਏ ਸਨ। ਜਿਨ੍ਹਾਂ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ ਤਾਂ 5 ਮੋਬਾਇਲ ਕੀਪੈਡ ਸੈਮਸੰਗ, 4 ਮੋਬਾਇਲ ਫੋਨ ਟੱਚ ਸਕਰੀਨ ਉਪੋ-1, ਵੀਵੋ-2 ਅਤੇ 1 ਰੈਡਮੀ ਅਤੇ 20 ਪੂੜੀਆਂ ਜਰਦਾ (ਤੰਬਾਕੂ) ਬਰਾਮਦ ਹੋਇਆ।ਜਾਂਚ ਕਰਤਾ ਗੁਰਮੇਲ ਸਿੰਘ ਨੇ ਦੱਸਿਆ ਕਿ 18 ਫਰਵਰੀ 2023 ਨੂੰ ਤਰਸੇਮ ਪਾਲ ਸ਼ਰਮਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਰੁਟੀਨ ਦੀ ਚੈਕਿੰਗ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਹਵਾਲਾਤੀ ਲਵਿਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ, ਵਾਰਡ ਨੰਬਰ 4 ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਕੋਲੋਂ 1.5 ਗ੍ਰਾਮ ਚਿੱਟੇ ਰੰਗ ਦੇ ਪਾਊਡਰ ਸਮੇਤ ਲਿਫ਼ਾਫ਼ਾ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026