-ਫਿਰੋਜ਼ਪੁਰ ਸ਼ਹਿਰੀ ਹਲਕੇ ਦਾ ਹੋਵੇਗਾ ਬਹੁਪੱਖੀ ਵਿਕਾਸ: ਰਣਬੀਰ ਭੁੱਲਰ, -ਪਿੰਡ ਅੱਛੇਵਾਲਾ ਵਿੱਚ ਗੁਰੂਦੁਆਰਾ ਸਾਹਿਬ ਨੂੰ ਜਾਂਦੀ ਸੜਕ ‘ਤੇ ਇੰਟਰਲਾਕਿੰਗ ਟਾਈਲ ਲਗਾਉਣ ਦੀ ਕੀਤੀ ਸ਼ੁਰੂਆਤ,
- 236 Views
- kakkar.news
- February 20, 2023
- Politics Punjab
-ਫਿਰੋਜ਼ਪੁਰ ਸ਼ਹਿਰੀ ਹਲਕੇ ਦਾ ਹੋਵੇਗਾ ਬਹੁਪੱਖੀ ਵਿਕਾਸ: ਰਣਬੀਰ ਭੁੱਲਰ,
-ਪਿੰਡ ਅੱਛੇਵਾਲਾ ਵਿੱਚ ਗੁਰੂਦੁਆਰਾ ਸਾਹਿਬ ਨੂੰ ਜਾਂਦੀ ਸੜਕ ‘ਤੇ ਇੰਟਰਲਾਕਿੰਗ ਟਾਈਲ ਲਗਾਉਣ ਦੀ ਕੀਤੀ ਸ਼ੁਰੂਆਤ,
ਫਿਰੋਜ਼ਪੁਰ, 20 ਫਰਵਰੀ 2023 (ਸੁਭਾਸ਼ ਕੱਕੜ)
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਅਧੀਨ ਆਉਂਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਬਹੁਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਅੱਛੇਵਾਲਾ ਵਿਖੇ ਗੁਰੂਦੁਆਰਾ ਸਾਹਿਬ ਨੂੰ ਜਾਂਦੀ ਸੜਕ ‘ਤੇ ਇੰਟਰਲਾਕਿੰਗ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਜਿੱਥੇ ਲੋਕਾਂ ਨੂੰ ਵਧੀਆ ਸਿਹਤ, ਸਿੱਖਿਆ ਮੁਹੱਈਆ ਕਰਾਉਣ ਲਈ ਵੱਡੀ ਪੱਧਰ ‘ਤੇ ਕਾਰਜ ਕੀਤੇ ਜਾ ਰਹੇ ਹਨ ਉਥੇ ਹੀ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਾਜ ਵਾਂਗ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਵਿੱਚ ਵੀ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਅੱਛੇਵਾਲਾ ਦੇ ਵਸਨੀਕਾਂ ਦੀ ਚਰੋਕਣੀ ਮੰਗ ਸੀ ਕਿ ਪਿੰਡ ਦੇ ਗੁਰੂਦੁਆਰਾ ਸਾਹਿਬ ਨੂੰ ਜਾਂਦੀ ਸੜਕ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸੜਕ ਦਾ ਕੰਮ ਤਰਜੀਹੀ ਅਧਾਰ ਤੇ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਸੜਕ ਦੀ ਇੰਟਰਲਾਕਿੰਗ ਤੇ 10 ਲੱਖ 52 ਹਜ਼ਾਰ ਰੁਪਏ ਦੇ ਕਰੀਬ ਰਾਸ਼ੀ ਖਰਚ ਆਵੇਗੀ, ਜਿਸ ਨਾਲ ਪਿੰਡ ਵਾਸੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੂੰ ਵੀ ਆਵਾਜਾਈ ਲਈ ਵਧੀਆ ਸਹੂਲਤ ਮਿਲੇਗੀ।
ਇਸ ਮੌਕੇ ਸ੍ਰੀ ਮਨਮੀਤ ਸਿੰਘ ਮਿੱਠੂ, ਸ੍ਰੀ ਬਲਰਾਜ ਕਟੋਰਾ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਰਾਜ ਬਹਾਦਰ, ਸ੍ਰੀ ਸੁਰਜੀਤ ਵਿਲਾਸਰਾ, ਸ੍ਰੀ ਹਿਮਾਂਸੂ ਠੱਕਰ, ਸ੍ਰੀ ਮੰਗਲ ਸਿੰਘ ਸਾਬਕਾ ਸਰਪੰਚ, ਸ੍ਰੀ ਲਖਵਿੰਦਰ ਸਿੰਘ ਲੱਖਾ, ਸ੍ਰੀ ਜਸਪਾਲ ਸਿੰਘ, ਸ੍ਰੀ ਲਖਵਿੰਦਰ ਸਿੰਘ ਬਲਾਕ ਪ੍ਰਧਾਨ, ਸ੍ਰੀ ਅਮਰਿੰਦਰ ਸਿੰਘ ਭੁੱਲਰ ਤੇ ਸ੍ਰੀ ਭੁਪਿੰਦਰ ਸਿੰਘ ਭੁੱਲਰ, ਸ੍ਰੀ ਪ੍ਰਗਟ ਸਿੰਘ ਮੱਲ ਸਰਕਲ ਪ੍ਰਧਾਨ ਅਤੇ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਹਨ।


