Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਤੇ ਵਿਸੇਸ਼ ਆਓ ਆਪਣੀ ਮਾਂ ਬੋਲੀ ਤੇ ਕਰੀਏ ਮਾਣ, ਇਹੀ ਹੈ ਸਾਡੇ ਮਨੁੱਖੀ ਵਿਕਾਸ ਦਾ ਅਧਾਰ—ਡਿਪਟੀ ਕਮਿਸ਼ਨਰ
- kakkar.news
- February 20, 2023
- Politics Punjab
21 ਫਰਵਰੀ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਤੇ ਵਿਸੇਸ਼
ਆਓ ਆਪਣੀ ਮਾਂ ਬੋਲੀ ਤੇ ਕਰੀਏ ਮਾਣ, ਇਹੀ ਹੈ ਸਾਡੇ ਮਨੁੱਖੀ ਵਿਕਾਸ ਦਾ ਅਧਾਰ—ਡਿਪਟੀ ਕਮਿਸ਼ਨਰ
—ਸਮੂਹ ਜਿ਼ਲ੍ਹਾ ਵਾਸੀਆਂ ਨੂੰ ਮਾਂ ਬੋਲੀ ਦਿਹਾੜੇ ਦੀਆਂ ਸੁਭਕਾਮਨਾਵਾਂ
—ਲੋਕਾਂ ਨੂੰ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿਚ ਲਿਖਣ ਨੂੰ ਤਰਜੀਹ ਦੇਣ ਦੀ ਅਪੀਲ

ਫਾਜਿ਼ਲਕਾ, 20 ਫਰਵਰੀ 2023 (ਅਨੁਜ ਕੱਕੜ ਟੀਨੂੰ)
21 ਫਰਵਰੀ ਨੂੰ ਦੁਨੀਆਂ ਭਰ ਵਿਚ ਲੋਕ ਆਪਣੀ ਮਾਂ ਬੋਲੀ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਨ ਲਈ ਕੌਮਾਂਤਰੀ ਮਾਂ ਬੋਲੀ ਦਿਹਾੜਾ ਮਨਾਉਂਦੇ ਹਨ ਅਤੇ ਇਸੇ ਸੁਭ ਦਿਨ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਆਪਣੀਆਂ ਸੁਭਕਾਮਨਾਵਾਂ ਭੇਂਟ ਕੀਤੀਆਂ ਹਨ।
ਡਿਪਟੀ ਕਮਿਸ਼ਨਰ ਨੇ ਆਪਣੇ ਵਧਾਈ ਸੰਦੇਸ਼ ਵਿਚ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਪੰਜਾਬੀ ਜੋ ਕਿ ਸਾਡੇ ਸੂਬੇ ਦੀ ਰਾਜ ਭਾਸ਼ਾ ਵੀ ਹੈ ਨੂੰ ਪ੍ਰਫੁਲਿਤ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਇੰਨ੍ਹਾਂ ਉਪਰਾਲਿਆਂ ਵਿਚ ਭਾਗੀਦਾਰ ਬਣਨ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਲੋਕ ਆਪਣੇ ਅਦਾਰਿਆਂ ਦੇ ਨਾਂਅ ਪੰਜਾਬੀ ਵਿਚ ਲਿੱਖਣ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਆਪਣੀ ਮਾਂ ਬੋਲੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਹਰੇਕ ਕੌਮ ਦੀ ਮਾਂ ਬੋਲੀ ਹੀ ਉਸ ਕੌਮ ਦੇ ਮਨੁੱਖੀ ਵਿਕਾਸ ਦਾ ਅਧਾਰ ਬਣਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਮਾਂ ਬੋਲੀ ਬਹੁਤ ਹੀ ਅਮੀਰ ਹੈ ਅਤੇ ਇਸ ਵਿਚ ਸਾਡੇ ਗੁਰੂ ਸਹਿਬਾਨ ਵੱਲੋਂ ਬਾਣੀ ਦੀ ਰਚਨਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਾਹਿਤ ਦਾ ਵੱਡਾ ਸੋਮਾ ਹੈ ਜਿਸ ਨੂੰ ਪੜ੍ਹ ਕੇ ਅਸੀਂ ਜਿੰਦਗੀ ਵਿਚ ਸਫਲ ਅਤੇ ਚੰਗੇ ਇਨਸਾਨ ਬਣ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਮਾਂ ਬੋਲੀ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਦੇ ਉਪਰਾਲਿਆਂ ਦੇ ਨਾਲ ਨਾਲ ਸਾਨੂੰ ਖੁਦ ਨੂੰ ਵੀ ਮਾਂ ਬੋਲੀ ਦੀ ਤਰੱਕੀ ਲਈ ਸੁਹਿਰਦ ਕੋਸਿ਼ਸਾਂ ਕਰਨੀਆਂ ਚਾਹੀਦੀਆਂ ਹਨ।
ਬਾਕਸ ਲਈ ਪ੍ਰਸਤਾਵਿਤ
ਦਿਹਾੜਾ ਮਨਾਉਣ ਦਾ ਮੰਤਵ
ਕੌਮਾਂਤਰੀ ਮਾਤ ਭਾਸ਼ਾ ਦਿਹਾੜਾ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਬੰਧੀ ਯੁਨਸੈਕੋ ਵੱਲੋਂ 17 ਨਵੰਬਰ 1999 ਨੂੰ ਫੈਸਲਾ ਕੀਤਾ ਗਿਆ ਸੀ। ਇਸ ਨੂੰ ਮਨਾਉਣ ਦਾ ਉਦੇਸ਼ ਦੁਨੀਆਂ ਭਰ ਵਿਚ ਲੋਕਾਂ ਵਿਚ ਆਪਣੀ ਭਾਸ਼ਾ ਅਤੇ ਸਭਿਆਚਾਰ ਬਾਰੇ ਦਿਲਚਸਪੀ ਪੈਦਾ ਕਰਨਾ ਅਤੇ ਜਾਗਰੂਕਤਾ ਫੈਲਾਉਣਾ ਹੈ।

Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026