• May 6, 2026
  • Send News/Advertisement
Trending Now
#ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਲਏ ਗਏ ਸੈਂਪਲ #ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ #फिरोजपुर मंडल की नई उपलब्धि:वित्त वर्ष 2026-27 का पहला बासमती रेक रवाना। #ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਸ਼ੁਰੂ- ਰਣਦੀਪ ਹਾਂਡਾ #ਤੇਜਸ ਪਹਿਲ ਤਹਿਤ ਇੱਕ ਦਿਨਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਵਿਖੇ 8 ਮਈ ਨੂੰ #ਸਮੂਹ ਸਟਾਫ ਵਲੋਂ ਅੱਗ ਤੋਂ ਬਚਾਅ ਲਈ ਚੁੱਕੀ ਸਹੁੰ #ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ #ਪੱਛਮੀ ਬੰਗਾਲ ਤੇ ਅਸਾਮ ‘ਚ ਭਾਜਪਾ ਦੀ ਜਿੱਤ, ਫਿਰੋਜ਼ਪੁਰ ‘ਚ ਜਸ਼ਨ #अप्रैल माह में टिकट चेकिंग द्वारा ₹03.75 करोड़ राजस्व अर्जित किया गया। #ਫਿਰੋਜ਼ਪੁਰ ਮੰਡੀਆਂ ‘ਚ ਮੀਂਹ ਦਾ ਕਹਿਰ, ਕਣਕ ਦੀਆਂ ਬੋਰੀਆਂ ਪਾਣੀ ‘ਚ ਡੁੱਬੀਆਂ
Citizenz Voice Citizenz VoiceCitizenz Voice
  • Home
  • Crime
  • Punjab
  • Politics
  • Religious
  • Tech
  • Health
  • Education
  • About
    • Contact

Crime Punjab
  • 163 Views
  • kakkar.news
  • February 21, 2023
  • Crime Punjab

 

*ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਜ਼ਮੀਨ ਐਕਵਾਇਰ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ*

ਫ਼ਿਰੋਜ਼ਪੁਰ , 21 ਫਰਵਰੀ:  ਸੁਭਾਸ ਕੱਕੜ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 – 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ।
ਉਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1,11,08,236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ। ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ ‘ਤੇ ਮੁਆਵਜ਼ੇ ਵਜੋਂ 55,54,118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

Share this:

  • Click to share on Facebook (Opens in new window) Facebook
  • Click to share on X (Opens in new window) X
  • Click to share on WhatsApp (Opens in new window) WhatsApp
  • Click to email a link to a friend (Opens in new window) Email
Previous Posts Vigilance arrests Patwari in embezzlement of Rs one crore during acquisition of land*
Next Posts Vigilance Bureau nabs SI for taking bribe Rs 10,000 to execute compromise in police post*

Leave Your Comment

Categories
  • Agriculture
  • Articles
  • Crime
  • Education
  • Health
  • International
  • National
  • Politics
  • Punjab
  • Railways
  • Religious
  • Sports
  • Technology
  • Videos
Recent Posts
ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਲਏ ਗਏ ਸੈਂਪਲ
  • May 6, 2026
ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਲਏ ਗਏ ਸੈਂਪਲ
ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ
  • May 6, 2026
ਬਾਲ ਸਾਹਿਤਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਸੁੱਖੀ ਬਾਠ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡਾ.ਅਮਰ ਜੋਤੀ ਮਾਂਗਟ
फिरोजपुर मंडल की नई उपलब्धि:वित्त वर्ष 2026-27 का पहला बासमती रेक रवाना।
  • May 5, 2026
फिरोजपुर मंडल की नई उपलब्धि:वित्त वर्ष 2026-27 का पहला बासमती रेक रवाना।
ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਸ਼ੁਰੂ- ਰਣਦੀਪ ਹਾਂਡਾ
  • May 5, 2026
ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ ਸ਼ੁਰੂ- ਰਣਦੀਪ ਹਾਂਡਾ

Citizenz Voice

In a democratic set up, journalism is known as the fourth pillar and a journalist has a very important and a vital role to play and watch like an eagle and as a third eye on each and every event, every happening, social evils and injustice with people all around in our surroundings and bring it into the notice of general public as well as the governments through its reporting, write ups and comments especially keeping in mind about all the ethics, responsibilities and limitations of law of journalism.

Popular Categories

  • Punjab
  • Crime
  • Politics
  • Education
  • Health
  • Agriculture
  • Sports

Popular Posts

ਹਥਿਆਰਾਂ ਨਾਲ ਹਮਲਾ ਕਰ ਮੋਟਰਸਾਇਕਲ ਦੀ ਕੀਤੀ ਲੁਟ, ਪੁਲਿਸ ਵੱਲੋਂ ਤਲਾਸ਼ ਜਾਰੀ
  • November 14, 2024
ਹਥਿਆਰਾਂ ਨਾਲ ਹਮਲਾ ਕਰ ਮੋਟਰਸਾਇਕਲ ਦੀ ਕੀਤੀ ਲੁਟ, ਪੁਲਿਸ ਵੱਲੋਂ ਤਲਾਸ਼ ਜਾਰੀ
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
  • April 9, 2025
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
फिरोज़पुर में ‘वी आर वन’ हिन्दू संगठन की स्थापना, समाज को संगठित करने का लिया संकल्प
  • August 3, 2025
फिरोज़पुर में ‘वी आर वन’ हिन्दू संगठन की स्थापना, समाज को संगठित करने का लिया संकल्प

© 2023 Citizenz Voice. All Rights Reserved