ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 24 ਲੱਖ ਰੁਪਏ ਦੀ ਨਕਦੀ ਸਮੇਤ ਕੀਤਾ ਗਿਆ ਗਿਰਫ਼ਤਾਰ
- 197 Views
- kakkar.news
- February 25, 2023
- Crime Punjab
ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 24 ਲੱਖ ਰੁਪਏ ਦੀ ਨਕਦੀ ਸਮੇਤ ਕੀਤਾ ਗਿਆ ਗਿਰਫ਼ਤਾਰ
ਸ੍ਰੀ ਮੁਕਤਸਰ ਸਾਹਿਬ,25 ਫਰਵਰੀ 2023 (ਸਿਟੀਜ਼ਨਜ਼ ਵੋਇਸ)
ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਅਤੇ ਮਾੜ੍ਹੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਜਿੱਥੇ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ, ਹੋਟਲਾਂ ਅਤੇ ਢਾਬਿਆਂ ਤੇ ਸਰਚ ਅਪ੍ਰੈਸ਼ਨ ਚਲਾਏ ਜਾ ਰਹੇ ਹਨ, ਉੱਥੇ ਹੀ ਸ਼ਹਿਰ ਅੰਦਰ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਸਖਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਨਾ ਕਰਦਾ ਫੜਿਆ ਗਿਆ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਹੀ ਇੰਸਪੈਕਟਰ ਬਲਵੰਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਪੱਕੀ ਟਿੱਬੀ ਬੱਸ ਸਟੈਂਡ ਵਿਖੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਵੱਲੋਂ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਡਰਾਇਵਰ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮੁਕੇਸ਼ ਕੁਮਾਰ ਪੁੱਤਰ ਇੰਦਰਸੇਨ ਵਾਸੀ ਰਾਮਸਰਾ ਜਿਲ਼੍ਹਾ ਫਾਜਿਲਕਾ ਦੱਸਿਆ। ਗੱਡੀ ਵਿੱਚ ਪਏ ਬੈਗ ਨੂੰ ਜਦ ਪੁਲਿਸ ਪਾਰਟੀ ਵੱਲੋਂ ਚੈੱਕ ਕੀਤਾ ਤਾਂ ਉਸ ਵਿੱਚ ਰੁਪਏ ਹੋਣੇ ਪਾਏ ਗਏ ਜਿਸ ਦੀ ਕੁੱਲ ਗਿਣਤੀ 24 ਲੱਖ ਰੁਪਏ ਸੀ ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆੳਂਦਿਆਂ ਇਸ ਬਾਰੇ ਇੰਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਜਿਸ ਦੇ ਅਧਿਕਾਰੀਆਂ ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਹੀ ਥਾਣਾ ਲੰਬੀ ਪੁਲਿਸ ਵੱਲੋਂ ਪਿੰਡ ਚੰਨੂੰ ਬੱਸ ਅੱਡੇ ਨਜ਼ਦੀਕ ਨਾਕਾ ਬੰਦੀ ਦੌਰਾਨ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਚੰਨੂੰ ਨੂੰ ਕਾਬੂ ਕੀਤਾ ਗਿਆ ਹੈ ਜਿਸ ਖਿਲਾਫ ਥਾਣਾ ਲੰਬੀ ਵਿੱਚ ਐਕਸਾਇਜ਼ ਐਕਟ ਤਹਿਤ ਥਾਣਾ ਲੰਬੀ ਵਿਖੇ ਦਰਜ਼ ਸੀ ਜਿਸ ਦੇ ਅਧਾਰ ਤੇ ਉਸ ਨੂੰ ਅਦਾਲਤ ਵੱਲੋਂ ਭਗੋੜਾ (ਪੀ.ਓ) ਘੋਸ਼ਿਤ ਕੀਤਾ ਗਿਆ ਸੀ। ਪੁਲਿਸ ਨੇ ਇਸ ਸਬੰਧ ਵਿਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਏਗੀ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026