ਪੰਜਾਬ ਦੀ ਜੇਲ੍ਹ ‘ਚ ਗੈਂਗ ਵਾਰ, ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਮੁਲਜ਼ਮਾਂ ਦੀ ਮੌਤ,
- 476 Views
- kakkar.news
- February 26, 2023
- Crime Punjab
ਪੰਜਾਬ ਦੀ ਜੇਲ੍ਹ ‘ਚ ਗੈਂਗ ਵਾਰ, ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਮੁਲਜ਼ਮਾਂ ਦੀ ਮੌਤ,
ਗੋਇੰਦਵਾਲ ਸਾਹਿਬ, 26 ਫਰਵਰੀ 2023 (ਸਿਟੀਜ਼ਨਜ਼ ਵੋਇਸ)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਮਨਦੀਪ ਤੂਫਾਨ, ਮਨਮੋਹਨ ਸਿੰਘ ਅਤੇ ਕੇਸ਼ਵ ਵਿਚਕਾਰ ਐਤਵਾਰ ਸ਼ਾਮ ਨੂੰ ਖੂਨੀ ਝੜਪ ਹੋ ਗਈ, ਜਿਸ ਵਿੱਚ ਗੈਂਗਸਟਰ ਮਨਦੀਪ ਤੂਫਾਨ ਅਤੇ ਮਨਮੋਹਨ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਕੇਸ਼ਵ ਗੰਭੀਰ ਜ਼ਖਮੀ ਹੋ ਗਿਆ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਤਿੰਨੋਂ ਮੁਲਜ਼ਮ ਪੰਜਾਬ ਦੀ ਗੋਇੰਦਵਾਲ ਜੇਲ੍ਹ ਵਿੱਚ ਬੰਦ ਹਨ, ਜਿੱਥੇ ਦੋਵਾਂ ਵਿਚਾਲੇ ਝੜਪ ਹੋ ਗਈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੀ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਖ਼ਬਰ ਮਿਲੀ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਦੋ ਗੈਂਗਸਟਰ ਮਨਦੀਪ ਤੂਫ਼ਾਨ ਅਤੇ ਮਨਮੋਹਨ ਸਿੰਘ ਦਾ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਜੇਲ ‘ਚ ਗੈਂਗ ਵਾਰ ਹੋਇਆ, ਜਿਸ ‘ਚ ਦੋਵੇਂ ਮਾਰੇ ਗਏ, ਜਦਕਿ ਤੀਜਾ ਗੈਂਗਸਟਰ ਮਾਰਿਆ ਗਿਆ।



- October 15, 2025