ਸਿਹਤ ਵਿਭਾਗ ਵੱਲੋਂ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਲਈ ਸਾਈਕਲ ਰੈਲੀ ਆਯੋਜਿਤ
- 101 Views
- kakkar.news
- February 28, 2023
- Punjab
ਸਿਹਤ ਵਿਭਾਗ ਵੱਲੋਂ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਲਈ ਸਾਈਕਲ ਰੈਲੀ ਆਯੋਜਿਤ
ਫਿਰੋਜ਼ਪੁਰ, 28 ਫ਼ਰਵਰੀ 2023 (ਸੁਭਾਸ਼ ਕੱਕੜ)
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਆਦਿ ਵਰਗੀਆਂ ਬੀਮਾਰੀਆਂ ਤੋਂ ਬਚਾਅ ਹਿੱਤ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਲਈ ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਗੁਜ਼ਰਨ ਵਾਲੀ ਇਸ ਜਾਗਰੂਕਤਾ ਰੈਲੀ ਤੋਂ ਪਹਿਲਾਂ ਇਕ ਸੰਖੇਪ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਮੈਡੀਕਲ ਸਾਇੰਸ ਨੇ ਬੈਕਟੀਰੀਆ ਅਤੇ ਵਾਇਰਸ ਤੋਂ ਹੋਣ ਵਾਲੀਆਂ ਬਹੁਤ ਸਾਰੀਆਂ ਬਿਮਾਰੀਆਂ ਤੇ ਕਾਬੂ ਪਾ ਲਿਆ ਹੈ। ਜਿਸ ਵਿੱਚ ਚੇਚਕ ਪੋਲੀਓ ਵਰਗੀਆਂ ਬੀਮਾਰੀਆਂ ਤੋਂ ਨਿਜਾਤ ਪਾਉਣਾ ਸ਼ਾਮਿਲ ਹਨ। ਪਰੰਤੂ ਅਜੋਕੇ ਯੁੱਗ ਦੀਆਂ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ, ਸ਼ੂਗਰ ਰੋਗ ਅਤੇ ਕੈਂਸਰ ਆਦਿ ਬਿਮਾਰੀਆਂ ਬਹੁਤ ਤੇਜ਼ੀ ਨਾਲ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਸਰੀਰਕ ਕਸਰਤ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਸਰਤ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਰੋਗਾਂ ਚਿੰਤਾ ਆਦਿ ਨੂੰ ਵੀ ਦੂਰ ਕਰਦੀ ਹੈ। ਸਰੀਰਕ ਕਸਰਤ ਲਈ ਸਾਈਕਲਿੰਗ, ਸੈਰ, ਕੋਈ ਖੇਡ ਜਾਂ ਫਿਰ ਯੋਗਾ ਆਦਿ ਸਰੀਰਕ ਗਤੀਵਿਧੀਆਂ ਨੂੰ ਰੋਜ਼ਾਨਾ ਸ਼ਾਮਲ ਕਰਨਾ ਚਾਹੀਦਾ ਹੈ।
ਰੈਲੀ ਦੀ ਸਫ਼ਲਤਾ ਵਿਚ ਸਵਰਨ ਸਿੰਘ, ਆਸ਼ੀਸ਼ ਭੰਡਾਰੀ ਤੇ ਸੰਸਥਾ ਦੇ ਸਮੂਹ ਸਟਾਫ਼ ਨੇ ਸਹਿਯੋਗ ਕੀਤਾ। ਇਸ ਮੌਕੇ ਸੰਸਥਾ ਦੇ ਕਾਰਜਕਾਰੀ ਪ੍ਰਿੰਸੀਪਲ ਰਾਜੇਸ਼ ਸ਼ਰਮਾ, ਐਨ.ਐਸ.ਐਸ. ਇੰਚਾਰਜ ਜਗਜੀਤ ਸਿੰਘ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਮਿਮੰਦਰ ਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ ਅਤੇ ਬੀ.ਸੀ.ਸੀ. ਕੁਆਰਡੀਨੇਟਰ ਰਜਨੀਕ ਕੌਰ ਆਦਿ ਹਾਜ਼ਰ ਸਨ।



- October 15, 2025