Trending Now
#ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
#ਨਵਜੰਮੇ ਬੱਚਿਆਂ ਦੀ ਦੇਖਭਾਲ ਹਫਤੇ ਦੌਰਾਨ ਲਗਾਇਆ ਜਾਗਰੂਕਤਾ ਸੈਮੀਨਾਰ
#ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ
#ਬਰਨਾਲਾ ਵਿਖੇ ਸੂਬਾ ਪੱਧਰੀ ਰੋਸ ਮਾਰਚ ਕਰਕੇ ਕਲੈਰੀਕਲ ਕਾਮਿਆਂ ਨੇ ਕੀਤਾ ਚਾਰ ਦਿਨਾਂ ਲਈ ਕੰਮ ਬੰਦ ਬਰਨਾਲਾ ਦੇ ਬਜਾਰਾ ਵਿੱਚ ਹੋਈ ਪੰਜਾਬ ਸਰਕਾਰ ਮੁਰਦਾਬਾਦ
#ਧੁੰਦ ਕਾਰਨ ਵੱਡੇ ਹਾਦਸੇ ਹੋਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਸਮਾਂ ਤਬਦੀਲੀ ਦਾ ਲਵੇ ਫੈਸਲਾ – ਮਲਕੀਤ ਹਰਾਜ /ਸ਼ਲਿੰਦਰ ਕੰਬੋਜ
#ਬੈਡਮਿੰਟਨ ਲਵਰਜ਼ ਵਲੋਂ ਚੌਥਾ ਚਾਰ ਰੋਜ਼ਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਡੀ.ਏ.ਪੀ. ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫ਼ਸਰ
#ਫਿਰੋਜ਼ਪੁਰ ਪੁਲਿਸ ਵੱਲੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ, 11 ਪਿਸਟਲ ਅਤੇ 21 ਮੈਗਜ਼ੀਨ ਜਬਤ
#ਹਥਿਆਰਾਂ ਨਾਲ ਹਮਲਾ ਕਰ ਮੋਟਰਸਾਇਕਲ ਦੀ ਕੀਤੀ ਲੁਟ, ਪੁਲਿਸ ਵੱਲੋਂ ਤਲਾਸ਼ ਜਾਰੀ
#ਫਿਰੋਜ਼ਪੁਰ ਵਿੱਚ ਬਿਨਾ ਲਾਇਸੈਂਸ ਵਾਲੀ ਖਾਦ ਦਾ ਜ਼ਖੀਰਾ ਜਬਤ; ਗੋਦਾਮ ਮਾਲਕਾ ਖਿਲਾਫ ਮਾਮਲਾ ਦਰਜ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
- 87 Views
- kakkar.news
- February 28, 2023
- Punjab
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫਾਜਿ਼ਲਕਾ, 28 ਫਰਵਰੀ 2023 (ਅਨੁਜ ਕੱਕੜ ਟੀਨੂੰ)
ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਸਬੰਧੀ ਨੌਜਵਾਨਾਂ ਨੂੰ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਫੌਜ਼ ਵਿਚ ਭਰਤੀ ਲਈ ਲਿਖਤੀ 17 ਅਪ੍ਰੈਲ 2023 ਨੂੰ ਹੋ ਰਿਹਾ ਹੈ । ਉਸ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਮਿਤੀ ਸੀ ਪਾਇਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ 27 ਫਰਵਰੀ 2023 ਤੋਂ ਸ਼ੁਰੂ ਹੋ ਚੁੱਕੀ ਹੈ ।
ਉਨ੍ਹਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਦਾ ਲਿਖਤੀ ਇਸ ਵਾਰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਤੇ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ : 16.02. 2023 ਤੋਂ 15.03. 2023 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 11:00 ਵਜ੍ਹੇ ਤੱਕ ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ :—
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਯੁਵਕ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ—ਘੱਟ 10ਵੀਂ 45# ਅੰਕਾਂ ਨਾਲ ਪਾਸ ਹੋਵੇ ਜਾਂ 10O2 ਪਾਸ ਹੋਵੇ ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/—W: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।
ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ :— 83601—63527 ਅਤੇ 94638—31615

Categories
Recent Posts
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024