Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਸਾਬਕਾ ਮੰਤਰੀ ਬਾਬੂ ਰਾਮ ਚਾਵਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
- kakkar.news
- March 2, 2023
- Punjab
ਸਾਬਕਾ ਮੰਤਰੀ ਬਾਬੂ ਰਾਮ ਚਾਵਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
ਅਬੋਹਰ/ਫ਼ਾਜ਼ਿਲਕਾ, 2 ਮਾਰਚ 2023 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਦੌਰੇ ਦੌਰਾਨ ਬੀਤੀ ਦੇਰ ਸ਼ਾਮ ਬੱਲੂਆਣਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਰਾਜ ਮੰਤਰੀ ਸ੍ਰੀ ਬਾਬੂ ਰਾਮ ਚਾਵਲਾ ਦੇ ਅਕਾਲ ਚਲਾਣੇ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬੂ ਰਾਮ ਚਾਵਲਾ ਜੀ ਲੋਕਾਂ ਨਾਲ ਜੁੜੇ ਹੋਏ ਨੇਤਾ ਸਨ ਜਿਨ੍ਹਾਂ ਨੇ ਲੋਕ ਸੇਵਾ ਦਾ ਕਾਰਜ ਪੂਰੀ ਇਮਾਨਦਾਰੀ ਨਾਲ ਨਿਭਾਇਆ।
ਉਨ੍ਹਾਂ ਨਾਲ ਬੱਲੂਆਣਾ ਦੇ ਮੌਜੂਦਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਅਬੋਹਰ ਤੋਂ ਆਪ ਆਗੂ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ, ਸ੍ਰੀ ਹਰਸੁਖਿੰਦਰ ਸਿੰਘ ਬੱਬੀ ਬਾਦਲ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸ੍ਰੀ ਬਾਬੂ ਰਾਮ ਚਾਵਲਾ 1992 ਵਿੱਚ ਬੱਲੂਆਣਾ ਤੋਂ ਵਿਧਾਇਕ ਬਣੇ ਅਤੇ ਉਹ ਪੰਜਾਬ ਮੰਤਰੀ ਮੰਡਲ ਵਿੱਚ ਬਤੌਰ ਸਮਾਜ ਭਲਾਈ ਰਾਜ ਮੰਤਰੀ ਵੱਜੋਂ ਵੀ ਸ਼ਾਮਿਲ ਰਹੇ।
Categories

Recent Posts