ਵਿਜੀਲੈਂਸ ਨੇ ਏ.ਐਸ.ਆਈ. ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
- 154 Views
- kakkar.news
- March 4, 2023
- Crime Punjab
ਵਿਜੀਲੈਂਸ ਨੇ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 04 ਮਾਰਚ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ | ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।



- October 15, 2025