ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ
- 99 Views
- kakkar.news
- March 7, 2023
- Punjab
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ
ਫਾਜਿਲਕਾ 7 ਮਾਰਚ 2023 (ਅਨੁਜ ਕੱਕੜ ਟੀਨੂੰ)
ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਨਚਾਰਜ ਸ੍ਰੀ ਦਵਿੰਦਰ ਪਾਲ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ-ਪਾਈਟ ਕੈਂਪ, ਹੁਕਮਤ ਸਿੰਘ ਵਾਲਾ ਵਿਖੇ ਫੌਜ ਦੀਆਂ ਭਰਤੀਆਂ ਰੈਲੀਆਂ ਦਾ ਲਿਖਤੀ ਪੇਪਰ ਜੋ ਕਿ 17 ਅਪ੍ਰੈਲ 2023 ਨੂੰ ਹੋ ਰਿਹਾ ਹੈ ਉਸ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ 20 ਫਰਵਰੀ 2023 ਤੋਂ ਸੁਰੂ ਹੋ ਰਹੀ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ 17 ਅਪ੍ਰੈਲ 2023 ਨੂੰ ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾਵੇਗੀ ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ 16 ਫਰਵਰੀ 2023 ਤੋਂ 15 ਮਾਰਚ 2023 ਤੱਕ www.joinindianarmy.nic.in
ਉਨ੍ਹਾਂ ਕਿਹਾ ਕਿ ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜੀਫਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ
ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 83601-63527, 94638-31615 ਅਤੇ 94639-03533 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024