Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
10 ਮਾਰਚ ਨੂੰ ਨਵੇਂ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਅਬੋਹਰ ਵਿਖੇ ਮਨਾਇਆ ਜਾਵੇਗਾ ਸਟਾਰਟ ਅੱਪ ਦਿਹਾੜਾ—ਡਾ: ਸੇਨੂੰ ਦੁੱਗਲ —ਨਵੇਂ ਉਦਯੋਗ ਲਗਾਉਣ ਦੇ ਚਾਹਵਾਨਾਂ ਨੂੰ ਭਾਗ ਲੈਣ ਦਾ ਸੱਦਾ
- kakkar.news
- March 7, 2023
- Punjab
10 ਮਾਰਚ ਨੂੰ ਨਵੇਂ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਅਬੋਹਰ ਵਿਖੇ ਮਨਾਇਆ ਜਾਵੇਗਾ ਸਟਾਰਟ ਅੱਪ ਦਿਹਾੜਾ—ਡਾ: ਸੇਨੂੰ ਦੁੱਗਲ —ਨਵੇਂ ਉਦਯੋਗ ਲਗਾਉਣ ਦੇ ਚਾਹਵਾਨਾਂ ਨੂੰ ਭਾਗ ਲੈਣ ਦਾ ਸੱਦਾ
ਫਾਜਿ਼ਲਕਾ, 7 ਮਾਰਚ 2023 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਨੂੰ ਉਤਸਾਹਿਤ ਕਰਨ ਅਤੇ ਲੋਕਾਂ ਨੂੰ ਨਵੇਂ ਉਦਯੋਗ ਲਗਾਉਣ ਅਤੇ ਨਵੇਂ ਸਟਾਰਟ ਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਲਈ ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ 10 ਮਾਰਚ 2023 ਨੂੰ ਅਬੋਹਰ ਵਿਖੇ ਸਟਾਰਟ ਅੱਪ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਨਵਾਂ ਸਟਾਰਟ ਅੱਪ ਸ਼ੁਰੂ ਕਰਨ ਦੇ ਇੱਛੁਕ ਲੋਕਾਂ ਨੂੰ ਇਸ ਸਮਾਗਮ ਵਿਚ ਸਿ਼ਰਕਤ ਦਾ ਸੱਦਾ ਦਿੰਦਿਆਂ ਇਸ ਲਈ ਆਪਣੀ ਅਗਾਉਂ ਰਜਿਸ਼ਟੇ੍ਰਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਵੇਂ ਸਟਾਰਟਅੱਪ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਉਦਯੋਗਾਂ ਰਾਹੀਂ ਜਿੱਥੇ ਰਾਜ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ ਉਥੇ ਹੀ ਇਸ ਨਾਲ ਰੋਜਗਾਰ ਦੇ ਵੀ ਨਵੇਂ ਮੌਕੇ ਮਿਲਦੇ ਹਨ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਇਸੇ ਲੜੀ ਵਿਚ ਇਹ ਪ੍ਰੋਗਰਾਮ 10 ਮਾਰਚ ਨੂੰ ਬਾਅਦ ਦੁਪਹਿਰ 1:30 ਵਜੇ ਅਬੋਹਰ ਦੇ ਹੋਟਲ ਸੇਠੀ ਰਿਜੈਂਸੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿਚ ਉਦਯੋਗਪਤੀਆਂ ਨੂੰ ਆਪਸੀ ਵਿਚਾਰ ਵਟਾਂਦਰੇ, ਇੰਡਸਟਰੀ ਮਾਹਿਰਾਂ ਨਾਲ ਆਪਣੇ ਸਾਹਮਣੇ ਵਿਚਾਰ ਚਰਚਾ ਅਤੇ ਸਫਲ ਉਦਯੋਗਪਤੀਆਂ ਦੇ ਵਿਚਾਰਾਂ ਨੂੰ ਜਾਣਨ ਦਾ ਮੌਕਾ ਮਿਲੇਗਾ।ਉਨ੍ਹਾਂ ਨੇ ਉਦਯੋਗਪਤੀਆਂ ਜਾਂ ਨਵਾਂ ਸਟਾਰਟਅੱਪ ਸ਼ੁਰੂ ਕਰਨ ਦੇ ਇੱਛੁਕ ਲੋਕਾਂ ਨੂੰ ਇਸ ਸਮਾਗਮ ਵਿਚ ਸਿ਼ਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਰਸਿਟੇ੍ਰਸ਼ਨ 8 ਮਾਰਚ ਤੱਕ bit.ly/IMPunjabStartupDay
ਲਿੰਕ ਤੇ ਜਾ ਕੇ ਆਨਲਾਈਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਈਮੇਲ ਆਈਡੀ info@impunjab.org ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜਿ਼ਲ੍ਹਾ ਉਦਯੋਗ ਕੇਂਦਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਹੋਰ ਸਹਾਇਤਾ ਜਾਂ ਜਾਣਕਾਰੀ ਲਈ ਫੋਨ ਨੰਬਰ 6239347255 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Categories

Recent Posts