ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਡਿਪੂਆਂ ਦੀ ਕੀਤੀ ਚੈਕਿੰਗ
- 183 Views
- kakkar.news
- March 7, 2023
- Punjab
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਡਿਪੂਆਂ ਦੀ ਕੀਤੀ ਚੈਕਿੰਗ
ਫਿਰੋਜ਼ਪੁਰ, 7 ਮਾਰਚ 2023 (ਸੁਭਾਸ਼ ਕੱਕੜ)
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੈ ਦੱਤ ਵਲੋਂ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਟਰਾਂ ਅਤੇ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਤੋਂ ਪਹਿਲਾਂ ਪੰਜਾਬ ਸਟੇਟ ਫੂਡ ਕਮਿਸ਼ਨਰ ਮੈਂਬਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਰਾਸ਼ਨ ਦੀ ਵੰਡ, ਮਿਡ-ਡੇ-ਮੀਲ, ਆਂਗਣਵਾੜੀ ਸੈਂਟਰਾਂ ਆਦਿ ਸਬੰਧੀ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਵਿਜੈ ਦੱਤ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਰੂਰ ਮਿਲਣਾ ਚਾਹੀਦਾ ਹੈ ਅਤੇ ਕੋਈ ਵੀ ਲੋੜਵੰਦ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਹਦਾਇਤ ਕਰਦਿਆਂ ਕਿਹਾ ਕਿ ਰਾਸ਼ਨ ਕਾਰਡ, ਆਂਗਣਵਾੜੀ, ਮਿਲ ਡੇ ਮੀਲ ਦੇ ਲਾਭਪਾਤਰੀ ਦੀ ਸੂਚਨਾ ਉਨ੍ਹਾਂ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਮੇਲ ਆਈ.ਡੀ. ਅਤੇ ਸ਼ਕਾਇਤ ਨੰਬਰ ਜ਼ਰੂਰ ਡਿਸਪਲੇਅ ਕੀਤੇ ਜਾਣ ਤਾਂ ਜੋ ਸ਼ਕਾਇਤ ਕਰਤਾ ਸ਼ਕਾਇਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੋਟੇ ਬੱਚਿਆਂ ਦੇ ਆਧਾਰ ਕਾਰਡ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰਨ ਅਤੇ ਛੋਟੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਖਾਣਾ ਬਣਾਉਣ ਵਾਲਿਆਂ ਦਾ ਹਰ 6 ਮਹੀਨੇ ਬਾਅਦ ਮੈਡੀਕਲ ਚੈਕਅੱਪ ਕਰਨ ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਫੇਸਬੁੱਕ, ਟਵਿੱਟਰ ਆਦਿ ਸ਼ੋਸ਼ਲ ਮੀਡੀਆ ਨੂੰ ਸ਼ੇਅਰ ਜ਼ਰੂਰ ਕਰਨ ਤਾਂ ਜੋ ਆਮ ਲੋਕਾਂ ਨੂੰ ਕਮਿਸ਼ਨ ਦੇ ਕੰਮਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਨੂੰ ਇੰਨ ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਤੋਂ ਇਲਾਵਾ ਆਮ ਜਨਤਾ ਨੂੰ ਨੈਸ਼ਨਲ ਫੂਡ ਸਕਿਊਰਿਟੀ ਐਕਟ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਸਾਰਿਆਂ ਨੂੰ ਫੂਡ ਸਕਿਊਰਿਟੀ ਸਬੰਧੀ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਵੈਬਸਾਈਟ ਤੇ ਵੀ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ ਨਾਲ ਹੈਲਪਲਾਈਨ ਨੰਬਰ 98767-64545 ਤੇ ਵੀ ਸ਼ਿਕਾਇਤ ਭੇਜੀ ਜਾ ਸਕਦੀ ਹੈ।
ਇਸ ਤੋਂ ਬਾਅਦ ਉਨ੍ਹਾ ਨੇ ਬਸਤੀ ਟੈਂਕਾਂ ਵਾਲੀ ਦਾ ਦੌਰਾ ਕਰਕੇ ਰਾਸ਼ਨ ਡਿਪੂ ਦੀ ਵੀ ਚੈਕਿੰਗ ਕੀਤੀ ਅਤੇ ਲੋਕਾਂ ਨਾਲ ਰਾਸ਼ਨ ਦੀ ਵੰਡ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਤੀਏ ਵਾਲਾ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਜ਼ੀਦਪੁਰ ਸਕੂਲਾਂ ਦੀ ਚੈਕਿੰਗ ਕਰਕੇ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਖਾਣੇ ਅਤੇ ਆਂਗਨਵਾੜੀ ਸੈਂਟਰਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਖੁਦ ਮਿਡ ਡੇ ਮੀਲ ਦਾ ਖਾਣਾ ਖਾ ਕੇ ਦੇਖਿਆ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਚੈਕਿੰਗ ਦੌਰਾਨ ਜੋ ਖਾਮੀਆਂ ਮੈਂਬਰ ਦੇ ਧਿਆਨ ਵਿੱਚ ਆਈਆਂ ਉਹਨਾਂ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੀਆਂ ਹਦਾਇਤਾਂ ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਅਤੇ ਲੋੜੀਂਦੇ ਸੁਝਾਅ ਵੀ ਦਿੱਤੇ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਸ੍ਰੀ ਮਨਜਿੰਦਰ ਢਿੱਲੋਂ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਰਾਜੀਵ ਕੁਮਾਰ ਛਾਬੜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਤਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਸੁਖਵਿੰਦਰ ਸਿੰਘ, ਏ.ਐਫ.ਐਸ.ਓ ਸ੍ਰੀ ਦਿਨੇਸ਼ ਸ਼ਰਮਾ, ਫੂਡ ਸੇਫਟੀ ਅਫਸਰ ਸ੍ਰੀ ਹਰਵਿੰਦਰ ਸਿੰਘ, ਇੰਸਪੈਕਟਰ ਸ੍ਰੀ ਅਭਿਸ਼ੇਕ ਕੱਕੜ, ਸ੍ਰੀ ਗੁਰਮੀਤ ਸਿੰਘ ਮਿਡ ਡੇ ਮੀਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024