ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦੀ ਸਮਾਰਕ ਦਾ ਦੌਰਾ; ਫੌਜ, ਬੀ.ਐਸ.ਐਫ., ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆ ਨਾਲ ਕੀਤੀ ਮੀਟਿੰਗ
- 186 Views
- kakkar.news
- March 9, 2023
- Punjab
ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦੀ ਸਮਾਰਕ ਦਾ ਦੌਰਾ; ਫੌਜ, ਬੀ.ਐਸ.ਐਫ., ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ 9 ਮਾਰਚ 2023 (ਸੁਭਾਸ਼ ਕੱਕੜ)
ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਜਸਵੰਤ ਸਿੰਘ ਬੜੈਚ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ, ਵਿਧਾਇਕ ਆਦਿ ਸ਼ਿਰਕਤ ਕਰਨਗੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਹੀਦੀ ਸਮਾਰਕ ਹੁਸੈਨੀਵਾਲਾ ਦਾ ਦੌਰਾ ਕੀਤਾ। ਉਨ੍ਹਾਂ ਸਮਾਰਕ ਤੇ ਆਲ਼ੇ-ਦੁਆਲ਼ੇ ਦੀ ਸਫ਼ਾਈ, ਮੁਰੰਮਤ, ਸਜਾਵਟ ਆਦਿ ਸਬੰਧੀ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਪੁਲਿਸ, ਬੀ.ਐਸ.ਐਫ. ਅਤੇ ਫੌਜ ਦੇ ਅਧਿਕਾਰੀਆਂ ਨਾਲ ਵੀ ਸਮਾਗਮ ਦੇ ਪ੍ਰਬੰਧਾਂ, ਸੁਰੱਖਿਆ ਤੇ ਪਾਰਕਿੰਗ ਆਦਿ ਬਾਰੇ ਗੱਲਬਾਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰੱਖਤਾਂ ਦੀ ਛੰਗਾਈ ਅਤੇ ਦਰਖਤਾਂ ਦੇ ਮੁੱਢਾਂ ‘ਤੇ ਕਲੀ ਕੀਤੀ ਜਾਵੇ। ਉਨ੍ਹਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਤਾਇਨਾਤ ਕੀਤੀਆਂ ਜਾਣ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਪਾਲ, ਐਸ.ਡੀ.ਈ. ਕੈਂਟ ਬੋਰਡ ਸ੍ਰੀ ਸਤੀਸ਼ ਅਰੋੜਾ, ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਜਗਦੀਪ ਸਿੰਘ ਸੰਧੂ, ਤਹਿਸੀਲਦਾਰ ਸ੍ਰੀਮਤੀ ਸੁਖਵੀਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਬੀ.ਐਸ.ਐਫ. ਕਮਾਂਡੈਂਟ ਸ੍ਰੀ ਕ੍ਰਿਸ਼ਨ ਕਾਂਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024