Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਆਦਿ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ’ ਤੇ ਰੋਕ ਦੇ ਹੁਕਮ ਜਾਰੀ
- 107 Views
- kakkar.news
- October 26, 2023
- Agriculture
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਆਦਿ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ’ ਤੇ ਰੋਕ ਦੇ ਹੁਕਮ ਜਾਰੀ
ਫਿਰੋਜ਼ਪੁਰ, 26 ਅਕਤੂਬਰ 2023 (ਅਨੁਜ ਕੱਕੜ )
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਆਦਿ ਨੂੰ ਅੱਗ ਲਗਾਉਣ ‘ਤੇ ਪੂਰਨ ਤੌਰ’ ਤੇ ਰੋਕ ਲਗਾਈ ਹੈ।
ਉਨ੍ਹਾਂ ਕਿਹਾ ਕਿ ਹਰ ਪਿੰਡ ਦੇ ਸਬੰਧਤ ਨੰਬਰਦਾਰਾਂ ਆਪਣੇ ਪਿੰਡ ਵਿੱਚ ਲੋਕਾਂ ਨੂੰ ਪਿੰਡਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਅਤੇ ਜੇਕਰ ਕਿਸੇ ਵੀ ਪਿੰਡ
ਵਿੱਚ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਸ ਪਿੰਡ ਦੇ ਨੰਬਰਦਾਰ ਦੀ ਜ਼ਿੰਮੇਵਾਰੀ ਫਿਕਸ ਕਰਦੇ ਹੋਏ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜੇਕਰ ਕੋਈ ਵੀ ਜਿੰਮੀਦਾਰ/ਕਿਸਾਨ ਝੋਨੇ ਦੀ ਪਰਾਲੀ ਆਦਿ ਨੂੰ ਅੱਗ ਲਗਾਏਗਾ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜੇਕਰ ਉਹ ਵਿਅਕਤੀ ਅਸਲਾ ਲਾਇੰਸਸ ਧਾਰਕ ਹੈ ਤਾਂ ਉਸਦੇ ਅਸਲਾ ਲਾਇਸੰਸ ‘ਤੇ ਹਰ ਤਰ੍ਹਾਂ ਦੇ ਕੰਮ ਲਈ ਰੋਕ ਲਗਾ ਦਿੱਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਝੋਨੇ ਦੀ ਕਟਾਈ ਤੋਂ ਬਾਅਦ ਆਮਤੌਰ ‘ਤੇ ਜਿੰਮੀਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਕਾਰਨ ਹਵਾ ਦਾ ਪ੍ਰਦੂਸ਼ਣ ਹੁੰਦਾ ਹੈ ਜਿਸ ਕਾਰਨ ਆਮ ਵਿਅਕਤੀਆਂ ਨੂੰ ਸਾਹ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਕੋਈ ਵੀ ਸੜਕ ਦੁਰਘਟਨਾ ਜਾਂ ਅਣਸੁਖਾਵੀ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਬਹੁਤ ਜਰੂਰੀ ਹੈ।
ਇਹ ਹੁਕਮ 26 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਲਾਗੂ ਰਹੇਗਾ।
Categories

Recent Posts


- October 15, 2025