ਕਿਸਾਨ ਦਾ ਪਰਾਲੀ ਨੂੰ ਅੱਗ ਲਾਉਨਾ ਪਿਆ ਮਹਿੰਗਾ , ਅਸਲਾ ਲਾਇਸੈਂਸ ਹੋਇਆ ਮੁਅੱਤਲ
- kakkar.news
- October 28, 2023
- Agriculture Crime Punjab
ਕਿਸਾਨ ਦਾ ਪਰਾਲੀ ਨੂੰ ਅੱਗ ਲਾਉਨਾ ਪਿਆ ਮਹਿੰਗਾ , ਅਸਲਾ ਲਾਇਸੈਂਸ ਹੋਇਆ ਮੁਅੱਤਲ
ਪਟਿਆਲਾ 28 ਅਕਤੂਬਰ 2023 ( ਨਿਊਜ਼ 18 )
ਪੰਜਾਬ ਸਰਕਾਰ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਡੀਸੀ ਪਟਿਆਲਾ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੈਂਸ ਮੁਅੱਤਲ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਮੁਸ਼ਕਿਲਾਂ ਤੋਂ ਬਚਣ।ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੈਂਸ ਮੁਅੱਤਲ ਕੀਤਾ, ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ ਤੇ ਮੁਸ਼ਕਿਲਾਂ ਤੋਂ ਬਚਣ ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰੀਤਾ ਜੌਹਲ ਨੇ ਹਰਵਿੰਦਰ ਸਿੰਘ ਪੁੱਤਰ ਸ੍ਰੀ ਮਹਿਲ ਸਿੰਘ, ਵਾਸੀ ਪਿੰਡ ਤਲਵੰਡੀ ਮਲਿਕ, ਤਹਿਸੀਲ-ਸਮਾਣਾ, ਜ਼ਿਲ੍ਹਾ- ਪਟਿਆਲਾ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਤੁਸੀਂ ਖੇਤਾਂ ਵਿੱਚ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ। ਜਦੋਂਕਿ ਇਸ ਦਫਤਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪਹਿਲਾਂ ਹੀ ਹੁਕਮ ਜਾਰੇ ਕੀਤੇ ਜਾ ਚੁੱਕੇ ਹਨ। ਪ੍ਰੰਤੂ ਆਪ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਿਸ ਕਾਰਨ ਤੁਹਾਡਾ ਅਸਲਾ ਲਾਇੰਸੈਂਸ ਰੱਦ ਕੀਤਾ ਜਾਂਦਾ ਹੈ।
