ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਮੈਂਬਰ ਅਸਲੇ ਸਮੇਤ ਗ੍ਰਿਫਤਾਰ
- 145 Views
- kakkar.news
- October 28, 2023
- Crime National Punjab
ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਮੈਂਬਰ ਅਸਲੇ ਸਮੇਤ ਗ੍ਰਿਫਤਾਰ
ਚੰਡੀਗੜ੍ਹ 28 ਅਕਤੂਬਰ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਪੁਲਿਸ ਦੇ ਹੱਥ ਅੱਜ ਇਕ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਪੁਲਿਸ ਨੇ ਪਾਬੰਦੀਸ਼ੁਦਾ ਖਾਲਿਸਤਾਨੀ ਸਮਰਥਕ ਸਮੂਹ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚਾਰ ਅਤਿਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ।ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ।
ਪੁਲੀਸ ਨੇ ਇਨ੍ਹਾਂ ਕੋਲੋਂ 6 ਪਿਸਤੌਲ ਅਤੇ 275 ਕਾਰਤੂਸ ਵੀ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹਨਾਂ ਕੋਲੋਂ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।


