Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਵਿਧਾਇਕ ਰਣਬੀਰ ਭੁੱਲਰ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਮੰਦਿਰ ਮੱਥਾ ਟੇਕ ਕੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ
- 114 Views
- kakkar.news
- October 28, 2023
- Punjab
ਵਿਧਾਇਕ ਰਣਬੀਰ ਭੁੱਲਰ ਨੇ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਮੰਦਿਰ ਮੱਥਾ ਟੇਕ ਕੇ ਸਰਬਤ ਦੇ ਭਲੇ ਲਈ ਕੀਤੀ ਅਰਦਾਸ
ਫਿਰੋਜ਼ਪੁਰ 28 ਅਕਤੂਬਰ 2023 (ਸਿਟੀਜ਼ਨਜ਼ ਵੋਇਸ)
ਭਗਵਾਨ ਵਾਲਮੀਕਿ ਜੈਯੰਤੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਪੁਲਿਸ ਲਾਈਨ ਵਿਖੇ ਬਣੇ ਮੰਦਰ ਪਹੁੰਚ ਕੇ ਸਰਬਤ ਦੇ ਭਲੇ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ|
ਇਸ ਦੌਰਾਨ ਵਿਧਾਇਕ ਭੁੱਲਰ ਨੇ ਭਗਵਾਨ ਵਾਲਮੀਕੀ ਜੈਯੰਤੀ ਦੀ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ਉੱਤੇ ਚੱਲਨਾ ਚਾਹੀਦਾ ਹੈ ਅਤੇ ਨਾਲ ਹੀ ਆਪਣੀ ਪੀੜੀ ਨੂੰ ਚੰਗੀ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਵਰਗੀਆਂ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਕੀਤੀ ਹੈ, ਸੋ ਸਾਰੇ ਇਸ ਮੌਕੇ ਦਾ ਲਾਹਾ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਜਰੂਰ ਦਿਓ|
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਬੇਹਿਤਰੀ ਲਈ ਯਤਨਸ਼ੀਲ ਹੈ ਅਤੇ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜਬੂਤ ਕਰ ਰਹੀ ਹੈ, ਪਰ ਇਨ੍ਹਾਂ ਦਾ ਲਾਭ ਲੈਣ ਲਈ ਸਮਾਜ ਨੂੰ ਅੱਗੇ ਆਉਣਾ ਪਵੇਗਾ।ਇਸ ਮੌਕੇ ਉਨ੍ਹਾਂ ਨਾਲ ਅਰਸ਼ਦੀਪ ਸਿੰਘ ਭੁੱਲਰ,ਗੁਰਭੇਜ ਸਿੰਘ ਵੀ ਮੌਜੂਦ ਸਨ|
Categories

Recent Posts


- October 15, 2025