ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿੱਚ ਦਰਖਾਸਤ 3 ਨਵੰਬਰ 2023 ਤੱਕ ਜਮਾ ਕਰਵਾਉਣ – ਜ਼ਿਲ੍ਹਾ ਮੈਜਿਸਟਰੇਟ
- 90 Views
- kakkar.news
- October 30, 2023
- Punjab
ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਸੇਵਾ ਕੇਂਦਰ ਵਿੱਚ ਦਰਖਾਸਤ 3 ਨਵੰਬਰ 2023 ਤੱਕ ਜਮਾ ਕਰਵਾਉਣ – ਜ਼ਿਲ੍ਹਾ ਮੈਜਿਸਟਰੇਟ
ਫਿਰੋਜ਼ਪੁਰ 30 ਅਕਤੂਬਰ 2023 (ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2023 ਦੌਰਾਨ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ ਵਿਚ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਪਟਾਖੇ ਵੇਚਣ ਦੇ ਆਰਜੀ ਲਾਇਸੰਸ ਲੈਣ ਲਈ ਚਾਹਵਾਨ ਵਿਅਕਤੀ ਆਪਣੀ ਦਰਖਾਸਤ ਮਿਤੀ 30 ਅਕਤੂਬਰ ਤੋਂ 3 ਨਵੰਬਰ 2023 ਤੱਕ ਮੁਕੰਮਲ ਰੂਪ ਵਿੱਚ, ਸਵੈ-ਘੋਸ਼ਣਾ, ਆਧਾਰ ਕਾਰਡ ਦੀ ਕਾਪੀ, ਚਲਾਨ ਫਾਰਮ ਵਿੱਚ ਫੀਸ ਭਰਨ ਉਪਰੰਤ ਸੇਵਾ ਕੇਂਦਰ, ਮਿੰਨੀ ਸਕੱਤਰੇਤ ਫਿਰੋਜ਼ਪੁਰ ਵਿੱਚ 3 ਨਵੰਬਰ 2023 ਤੱਕ ਸ਼ਾਮ 05:00 ਵਜੇ ਤੱਕ ਪੇਸ਼ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਵਿੱਚੋਂ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਪਟਾਖੇ ਵੇਚਣ ਸਬੰਧੀ ਆਰਜੀ ਲਾਇਸੰਸ ਮਿਤੀ 6 ਨਵੰਬਰ 2023 ਨੂੰ ਸਵੇਰੇ 11:30 ਵਜੇ ਕਮਰਾ ਨੰ: 117, ਪਹਿਲੀ ਮੰਜ਼ਿਲ, ਬਲਾਕ-ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਮਿਤੀ ਅਤੇ ਸਮੇਂ ਤੋਂ ਬਾਅਦ ਵਿਚ ਪ੍ਰਾਪਤ ਹੋਈ ਕਿਸੇ ਵੀ ਦਰਖਾਸਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।



- October 15, 2025