ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ
- kakkar.news
- October 30, 2023
- Punjab
ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ
ਫਾਜਿਲਕਾ 30 ਅਕਤੂਬਰ 2023 (ਸਿਟੀਜ਼ਨਜ਼ ਵੋਇਸ)
ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ ਗਿਆ।

ਜਿਸਦੇ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਵੇਰ ਸਮੇਂ 360 ਪੁਲਿਸ ਮੁਲਾਜਮਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸੰਵੇਦਨਸ਼ੀਲ ਏਰੀਆ ਅਤੇ ਲੋੜੀਂਦੇ ਅਪਰਾਧੀਆਂ ਤੇ ਛਾਪੇਮਾਰੀ ਕੀਤੀ ਗਈ। ਜਿਸਦੇ ਤਹਿਤ 189 ਨਸ਼ਾ ਤਸਕਰਾਂ ਦੇ ਘਰਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ ਅਤੇ 281 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ, ਜਿਹਨਾਂ ਵਿੱਚੋਂ 3 ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ, 1 ਵਿਅਕਤੀ ਗ੍ਰਿਫਤਾਰ ਕੀਤਾ ਗਿਆ ਅਤੇ 8 ਸ਼ੱਕੀ ਵਹੀਕਲਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿੱਚ ਲਿਆ ਗਿਆ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026