Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
-ਫਿਰੋਜ਼ਪੁਰ ਵਿਖੇ ਸੁਹਾਗਣਾਂ ਨੇ ਧੂਮਧਾਮ ਨਾਲ ਮਨਾਇਆ ਕਰਵਾ ਚੌਥ. -ਪਤੀ ਦੀ ਲੰਮੀ ਉਮਰ ਲਈ ਰੱਖਿਆ ਨਿਰਜਲਾ ਵਰਤ,
- 122 Views
- kakkar.news
- November 2, 2023
- Punjab Religious
-ਫਿਰੋਜ਼ਪੁਰ ਵਿਖੇ ਸੁਹਾਗਣਾਂ ਨੇ ਧੂਮਧਾਮ ਨਾਲ ਮਨਾਇਆ ਕਰਵਾ ਚੌਥ.
-ਪਤੀ ਦੀ ਲੰਮੀ ਉਮਰ ਲਈ ਰੱਖਿਆ ਨਿਰਜਲਾ ਵਰਤ,
ਫਿਰੋਜ਼ਪੁਰ 02 ਨਵੰਬਰ 2023 (ਅਨੁਜ ਕੱਕੜ ਟੀਨੂੰ)
ਹਰ ਸਾਲ ਵਾਂਗ ਦੇਸ਼ ਭਰ ਦੀ ਤਰਾਂ ਫਿਰੋਜ਼ਪੁਰ ਵਿਖੇ ਵੀ ਮਹਿਲਾਵਾਂ ਦੁਆਰਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾ ਚੌਥ ਦਾ ਵਰਤ ਰੱਖਿਆ ਗਿਆ। ਇਸ ਮੌਕੇ ਸ਼ਹਿਰ ਵਿਚ ਵੱਖ ਵੱਖ ਥਾਵਾਂ ਤੇ ਸੁਹਾਗਣਾਂ ਵੱਲੋਂ ਵਰਤ ਮੌਕੇ ਕਰਵਾ ਚੌਥ ਸਮਾਗਮ ਆਯੋਜਿਤ ਕਰਵਾਏ ਗਏ। ਅਜਿਹਾ ਹੀ ਇਕ ਸਮਾਗਮ ਕੈੰਡਲਵੁਡ ਰਿਜ਼ੋਰਟ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਦਿਲਚਸਪ ਗੱਲ ਇਹ ਸੀ ਕਿ ਇਸ ਵਿੱਚ ਵਿਆਹੁਤਾ ਔਰਤਾਂ ਦਾ ਫੈਸ਼ਨ ਸ਼ੋਅ ਅਤੇ ਦਿਲਚਸਪ ਮੁਕਾਬਲੇ ਕਰਵਾਏ ਗਏ। ਹਾਲਾਂਕਿ ਇਸ ਤੋਂ ਇਲਾਵਾ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਹੋਰ ਵੀ ਕਈ ਪ੍ਰੋਗਰਾਮ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ। 

ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਤਿਭਾ ਨੇ ਦੱਸਿਆ ਕਿ ਕਰਵਾ ਚੌਥ ਦੇ ਇਸ ਸਮਾਗਮ ਦਾ ਆਯੋਜਨ ਪੱਲਵੀ ਮਿੱਤਲ ਅਤੇ ਗੁਰਪ੍ਰੀਤ ਕੌਰ ਵੱਲੋਂ ਕਰਵਾਇਆ ਗਿਆ ਇਸ ਵਿੱਚ ਸ਼ਾਮਿਲ ਹੋਣ ਵਾਲੀਆਂ ਔਰਤਾਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਅਜਿਹੇ ਹੋਰ ਸਮਾਗਮਾਂ ਰਾਹੀਂ ਔਰਤਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਖੇਡਾਂ, ਗਿੱਧਾ ਅਤੇ ਹੋਰ ਮੁਕਾਬਲੇ ਕਰਾਏ ਗਏ ਅਤੇ ਗਿਫਟ ਦਿੱਤੇ ਗਏ।
ਇਸ ਮੌਕੇ ਔਰਤਾਂ ਸੁੰਦਰ ਪੁਸ਼ਾਕਾਂ ਵਿੱਚ ਸਜੀਆਂ ਹੋਈਆਂ ਪਹੁੰਚੀਆਂ। ਨਿਰਜਲਾ ਵਰਤ ਰੱਖ ਕੇ ਪਰਮਾਤਮਾ ਅੱਗੇ ਪਤੀ ਦੀ ਲੰਮੀ ਉਮਰ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀਆਂ ਔਰਤਾਂ ਆਉਣ ਵਾਲੇ ਤਿਉਹਾਰਾਂ ਨੂੰ ਇਸੇ ਤਰ੍ਹਾਂ ਮਨਾਉਂਦੀਆਂ ਰਹਿਣਗੀਆਂ।
Categories

Recent Posts


- October 15, 2025