– ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕੀਤਾ – ਡੀ.ਸੀ. ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਨੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ,
- 52 Views
- kakkar.news
- November 2, 2023
- Agriculture Punjab
– ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕੀਤਾ
– ਡੀ.ਸੀ. ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਨੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ,
ਫ਼ਿਰੋਜ਼ਪੁਰ, 2 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਜਿੱਥੇ ਝੋਨੇ ਦੀ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਰਵਣ ਤੇ ਪੈਂਦੇ ਬੁਰੇ ਪ੍ਰਭਾਵਾਂ ਪ੍ਰਤੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡੀ ਪੱਧਰ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਪ੍ਰਦੂਸ਼ਨ ਕੰਟਰੋਲ ਵਿਭਾਗ ਤੇ ਸੈਟੇਲਾਈਟ ਰਾਹੀਂ ਪ੍ਰਾਪਤ ਰਿਪੋਰਟਾਂ ਦੇ ਆਧਾਰ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗੁਰਮੰਦਰ ਸਿੰਘ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਸਮੇਤ ਖੇਤੀਬਾੜੀ ਤੇ ਹੋਰ ਵਿਭਾਗਾਂ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿੱਚ ਅੱਗ ਵਾਲੀਆਂ ਥਾਵਾਂ ਮੌਕੇ ‘ਤੇ ਪਹੁੰਚੀਆਂ ਅਤੇ ਫਾਇਰ ਬ੍ਰਿਗੇਡ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਬੁਝਾਈ ਗਈ। ਡਿਪਟੀ ਕਮਿਸ਼ਨਰ ਵੱਲੋਂ ਅੱਜ ਪਿੰਡ ਫ਼ਿਰੋਜ਼ਸ਼ਾਹ, ਮਾਛੀ ਬੁਗਰਾ, ਸਾਈਆਂ ਵਾਲਾ, ਸ਼ਾਹ ਵਾਲਾ, ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਉਪਰੋਕਤ ਪਿੰਡਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਅਧਿਕਾਰੀਆਂ ਨੂੰ ਲੋੜਵੰਦ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਣ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਪਰਾਲੀ ਪ੍ਰਬੰਧਨ ਲਈ ਵੱਡੀ ਪੱਧਰ ‘ਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬੇਲਰਾਂ ਰਾਹੀਂ ਪਰਾਲੀ ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਗੰਧਲਾ ਹੋਣ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਅਜਿਹਾ ਕਰਨ ਨਾਲ ਜ਼ਮੀਨ ਦੀ ਉਪਜਾਊ ਸਕਤੀ ਵੀ ਵਧੇਗੀ ਤੇ ਜੀਵ ਜੰਤੂਆਂ /ਪ੍ਰਕਿਰਤੀ ਦਾ ਨੁਕਸਾਨ ਵੀ ਨਹੀਂ ਹੋਵੇਗਾ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ/ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਕਰਨਗੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024