ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
- 100 Views
- kakkar.news
- November 6, 2023
- Education Health Punjab
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਫਾਜਿਲਕਾ 6 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀਹੈ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ,ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰਨੇਵੀ, ਪੈਰਾ ਮਿਲਟਰੀ ਫੋਰਸਾਂ, ਸੀ.ਆਰ.ਪੀ.ਐਫ਼., ਬੀ.ਐਸ.ਐਫ., ਐਸ.ਐਸ.ਸੀ. ,ਪੰਜਾਬ ਪੁਲਿਸਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ । ਜ਼ੋ ਯੁਵਕ ਇਨ੍ਹਾਂ ਫੋਰਸਾਂਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। ਉਹ ਯੁਵਕ ਜਲਦੀ ਤੋਂਜਲਦੀ ਸਵੇਰੇ 9 ਵਜ੍ਹੇ ਤੋਂ 11:30 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
ਯੁਵਕ ਸੀ-ਪਾਈਟ ਕੈਪ,ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਦਸ਼ਤਾਵੇਜ਼ ਜਿਵੇ ਕਿ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋਸਟੇਟ ਕਾਪੀ ਅਗਰ ਅਪਲਾਈ ਨਹੀਂ ਕੀਤਾ ਤਾਂ ਵੀ ਯੁਵਕ ਟ੍ਰੇਨਿੰਗ ਲਈ ਆ ਸਕਦਾ ਹੈ ਅਤੇ ਆਉਣ ਸਮੇਂਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿਨਾਲ ਲੈ ਕੇ ਆਉਣ ।
ਇਸਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ:ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575 ਨੰਬਰਾਂ ਤੇ ਸਪੰਰਕਕੀਤਾ ਜਾ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024