ਪੰਜਾਬ ਹੈਂਡੀਕਰਾਫਟ ਫੈਸਟੀਵਲ” ——– ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਸੈਲਫੀ ਪੁਆਇੰਟ ਵਿੱਚ ਸੈਲਫੀ ਕਰਵਾ ਜ਼ਿਲ੍ਹਾ ਵਾਸੀਆਂ ਨੂੰ ਵੋਟ ਬਣਾਉਣ ਦਾ ਦਿੱਤਾ ਸੱਦਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੌਰਾਨ ਵੋਟਰ ਜਾਗਰੂਕਤਾ ਸਟਾਲ ਨੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਕੀਤਾ ਪ੍ਰੇਰਿਤ
- 113 Views
- kakkar.news
- November 6, 2023
- Punjab
ਪੰਜਾਬ ਹੈਂਡੀਕਰਾਫਟ ਫੈਸਟੀਵਲ” ——– ਡਿਪਟੀ ਕਮਿਸ਼ਨਰ ਨੇ ਵੋਟਰ ਜਾਗਰੂਕਤਾ ਸੈਲਫੀ ਪੁਆਇੰਟ ਵਿੱਚ ਸੈਲਫੀ ਕਰਵਾ ਜ਼ਿਲ੍ਹਾ ਵਾਸੀਆਂ ਨੂੰ ਵੋਟ ਬਣਾਉਣ ਦਾ ਦਿੱਤਾ ਸੱਦਾ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੌਰਾਨ ਵੋਟਰ ਜਾਗਰੂਕਤਾ ਸਟਾਲ ਨੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਕੀਤਾ ਪ੍ਰੇਰਿਤ
ਫਾਜ਼ਿਲਕਾ 6 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ ਦੇ ਪਹਿਲੇ ਦਿਨ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਵੱਲੋਂ ਬਾਖੂਬੀ ਢੰਗ ਨਾਲ ਕੀਤੀ ਗਈ ਜਿੱਥੇ ਇਹ ਸਥਾਨ ਵਿਰਾਸਤੀ ਰੰਗ ਵਿੱਚ ਰੰਗਿਆ ਨਜ਼ਰ ਆਇਆ ਉੱਥੇ ਹੀ ਇੱਥੇ ਲੱਗੀ ਵੋਟਰ ਜਾਗਰੂਕਤਾ ਸਟਾਲ ਅਤੇ ਸੈਲਫੀ ਪੁਆਇੰਟ ਦਾ ਜ਼ਿਲ੍ਹਾ ਵਾਸੀਆਂ ਨੇ ਖੂਬ ਆਨੰਦ ਮਾਣਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਖੁਦ ਵੋਟਰ ਜਾਗਰੂਕਤਾ ਸੈਲਫੀ ਪੁਆਇੰਟ ਵਿੱਚ ਸੈਲਫੀ ਕਰਵਾਉਂਦੇ ਹੋਏ ਜ਼ਿਲ੍ਹਾ ਵਾਸੀਆਂ ਤੇ ਨੌਜਵਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੀਪ ਪ੍ਰੋਜੈਕਟ ਤਹਿਤ ਹੀ ਇਹ ਸਟਾਲ ਲਗਾਈ ਗਈ ਹੈ ਤੇ ਸਾਨੂੰ ਇਸ ਦਾ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਪੂਰੀ ਹੋ ਗਈ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਏ ਅਤੇ ਚੋਣਾਂ ਸਮੇਂ ਵੋਟ ਦਾ ਇਸਤੇਮਾਲ ਵੀ ਜ਼ਰੂਰ ਕਰੇ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ ਤੇ ਅਸੀਂ ਆਪਣੀ ਵੋਟ ਨੂੰ ਅਜਾਈ ਨਾ ਗਵਾਈਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਤਾਪ ਬਾਗ ਫਾਜ਼ਿਲਕਾ ਵਿਖੇ ਉਲੀਕੇ ਗਏ ਇਸ ਪੰਜਾਬ ਹੈਂਡੀਕਰਾਫਟ ਫੈਸਟੀਵਲ ਦਾ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਕਿਹਾ ਕਿ ਇਸ ਹੈਂਡੀਕਰਾਫਟ ਮੇਲੇ ਵਿੱਚ ਹਸਤਕਲਾਂ ਦੀਆਂ ਪ੍ਰਦਸ਼ਨੀਆਂ ਸਾਡੀ ਪੁਰਾਤਨ ਵਿਰਾਸਤ ਤੇ ਝਾਤ ਪਾਉਂਦੀਆਂ ਨਜਰ ਆਉਂਦੀਆਂ ਹਨ ਉੱਥੇ ਹੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੇ ਦਿਵਿਆਂਗ ਬੱਚਿਆਂ ਵੱਲੋਂ ਹੱਥਾਂ ਨਾਲ ਜੈਲੀ ਦੀਵੇ ਤੇ ਮੋਮਬੱਤੀਆਂ ਬਣਾਈਆਂ ਗਈਆਂ ਹਨ ਉਹ ਵੀ ਕਾਫੀ ਸ਼ਲਾਘਾਯੋਗ ਕਾਰਜ ਹੈ। ਇਸ ਦੌਰਾਨ ਉਨ੍ਹਾਂ ਹਸਤ ਕਲਾ ਰਾਹੀਂ ਬਣਾਈ ਪੰਜਾਬੀ ਮਾਂ ਬੋਲੀ ਦੇ ਓ,ਅ ਦੇ 35 ਅੱਖਰਾਂ ਨੂੰ ਦਰਸਾਉਂਦੀ ਫੁਲਕਾਰੀ ਦੀ ਵੀ ਪ੍ਰਸੰਸਾ ਕੀਤੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024