Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਪੰਜਾਬ ਦੇ ਚੌਥਾ ਦਰਜ਼ਾ ਅਤੇ ਠੇਕਾ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ
- 118 Views
- kakkar.news
- November 6, 2023
- Politics Punjab
ਪੰਜਾਬ ਦੇ ਚੌਥਾ ਦਰਜ਼ਾ ਅਤੇ ਠੇਕਾ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ
ਫਿਰੋਜ਼ਪੁਰ 06 ਨਵੰਬਰ 2023 (ਅਨੁਜ ਕੱਕੜ ਟੀਨੂੰ)
ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਇਆ ਕਿ ਸਾਡੇ ਸਾਰਿਆਂ ਦੇ ਮਹੱਤਵ ਪੂਰਨ ਤਿਓਹਾਰ ਦੀਵਾਲੀ ਵਿੱਚ ਸਿਰਫ 6 ਦਿਨ ਬਾਕੀ ਰਹਿ ਗਏ ਹਨ ਇਸ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਅਤੇ ਡੀਏ ਬਣਦੇ 15426 ਕਰੋੜਾਂ ਰੁਪਏ ਦੇਣ ਬਾਰੇ ਚੁੱਪ ਧਾਰ ਰੱਖੀ ਹੈ।
ਯੂਨੀਅਨ ਦੇ ਜਿਲ੍ਹਾਂ ਪ੍ਰਧਾਨ ਰਾਮ ਪ੍ਰਸ਼ਾਦ ਅਤੇ ਜਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ ਨੇ ਸਖਤ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਹੋਰ ਬਹੁਤ ਸਾਰੇ ਰਾਜਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 46 ਫੀਸਦੀ ਡੀਏ ਮਿਲ ਰਿਹਾ ਹੈ ਪਰ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇਸ ਸਮੇਂ 34 ਫੀਸਦੀ ਡੀਏ ਲੈ ਰਹੇ ਹਨ ਜੋ ਕੇਂਦਰ ਅਤੇ ਹੋਰ ਰਾਜਾਂ ਨਾਲੋਂ 12 ਫੀਸਦੀ ਘੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਮਿਤੀ 16-5-2023 ਨੂੰ ਜਾਰੀ ਕੀਤੀ ਪਾਲੀਸੀ ਊਣਤਾਈਆਂ ਭਰਪੂਰ ਹੈ ਜਿਸ ਵਿੱਚ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਸਬੰਧੀ ਕੋਈ ਜਿਕਰ ਨਹੀਂ ਹੈ।ਪੁਰਾਣੀ ਪੈਨਸ਼ਨ ਲਾਗੂ ਕਰਨ ਸਬੰਧੀ 18 ਨਵੰਬਰ 2022 ਨੂੰ ਜਾਰੀ ਕੀਤਾ ਨੋਟੀਫਿਕੇਸ਼ਨ ਅਧੂਰਾ ਹੈ,ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਨਹੀਂ ਦਿੱਤਾ ਗਿਆ,ਪੇਂਡੂ ਭੱਤੇ ਸਮੇਤ ਬੰਦ ਕੀਤੇ 37 ਭੱਤੇ ਬਹਾਲ ਨਹੀਂ ਕੀਤੇ,ਮੈਡੀਕਲ ਭੱਤਾ 2000/ਰੁਪੈ ਨਹੀਂ ਕੀਤਾ,ਦਰਜਾਚਾਰ ਮੁਲਾਜ਼ਮਾਂ ਦੀਆਂ ਵਰਦੀਆਂ ਦੇ ਰੇਟਾਂ ਵਿੱਚ ਮਹਿੰਗਾਈ ਮੁਤਾਬਕ ਵਾਧਾ ਨਹੀਂ ਕੀਤਾ ਅਤੇ ਨਾਂ ਕੱਟਿਆ ਸਪੈਸ਼ਲ ਇੰਨਕਰੀਮੈਂਟ ਬਹਾਲ ਕੀਤਾ ਗਿਆ ਹੈ,ਪੁਨਰਗਠਨ ਬਹਾਨੇ ਖਤਮ ਕੀਤੀਆਂ ਅਸਾਮੀਆਂ ਬਹਾਲ ਨਹੀਂ ਕੀਤੀਆ,ਖਾਲੀ ਅਸਾਮੀਆਂ ਤੇ ਰੈਗੂਲਰ ਤਨਖਾਹ ਸਕੇਲਾਂ ਵਿੱਚ ਭਰਤੀ ਕਰਨ ਦੀ ਵਿਜਾਏ ਸਕੂਲਾਂ ਵਿੱਚ ਡੀਸੀ ਰੇਟਾਂ ਤੋਂ ਵੀ ਘੱਟ 3 ਹਜ਼ਾਰ ਰੁਪਏ ਮਹੀਨਾ ਤੇ ਸਫਾਈ ਸੇਵਕ 5 ਹਜ਼ਾਰ ਰੁਪਏ ਮਹੀਨਾ ਤੇ ਚੌਕੀਦਾਰ ਭਰਤੀ ਕੀਤੇ ਜਾ ਰਹੇ ਹਨ ਜੋ ਮੁੜ ਗੁਲਾਮਦਾਰੀ ਯੁੱਗ ਵੱਲ ਧੱਕਣ ਦੀ ਨਿਸ਼ਾਨੀ ਹੈ। ਆਗੂਆਂ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਮੁਲਾਜ਼ਮ ਮੰਗਾਂ ਪ੍ਰਤੀ ਵਿਚਾਰ ਵਟਾਂਦਰਾ ਕਰਨ ਲਈ ਇੱਕ ਮਿੰਟ ਦਾ ਸਮਾਂ ਵੀ ਨਹੀਂ ਹੈ । ਆਗੂਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਵੱਲੋਂ ਅਪਣਾ ਹੈਂਕੜਬਾਜੀ ਰਵੱਈਆ ਤਿਆਗ ਕੇ ਦੀਵਾਲੀ ਤੋਂ ਪਹਿਲਾਂ ਮੁਲਾਜ਼ਮ ਮੰਗਾਂ ਜਿਵੇਂ ਆਊਟ ਸੋਰਸ਼ ਮੁਲਾਜ਼ਮਾਂ ਨੂੰ ਪੱਕਾ ਕਰਨ,ਪੁਰਾਣੀ ਪੈਨਸ਼ਨ ਬਹਾਲ ਕਰਨ,ਬੰਦ ਕੀਤੇ 37 ਭੱਤੇ ਬਹਾਲ ਕਰਨ,ਮੈਡੀਕਲ ਭੱਤਾ 2 ਹਜ਼ਾਰ ਰੁਪਏ ਕਰਨ ਅਤੇ ਡੀਏ ਦੀਆਂ ਤਿਨੋਂ ਕਿਸਤਾਂ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਸਮੇਤ ਡੀਏ ਦਾ ਬਣਦਾ ਬਕਾਇਆ ਯਕਮੁਸ਼ਤ ਨਗਦ ਦੇਣ ਦਾ ਐਲਾਨ ਨਾ ਕੀਤਾ ਤਾਂ ਰੋਸ ਵਜੋਂ ਪੰਜਾਬ ਦੇ ਚੌਥਾ ਦਰਜਾ ਅਤੇ ਠੇਕਾ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ ।
ਸੂਬੇ ਦੀਆਂ ਸਹਿਕਾਰੀ ਖੰਡ ਮਿਲਾਂ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਲਈ ਲਾਗੂ ਕੀਤਾ ਗਿਆ ਛੇਵਾਂ ਪੇਅ ਕਮਿਸ਼ਨ ਖੰਡ ਮਿੱਲਾਂ ਦੇ ਕਰਮਚਾਰੀਆਂ ਤੇ ਲਾਗੂ ਕਰਨ, ਮ੍ਰਿਤਕ ਕਰਮਚਾਰੀਆਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਲਈ ਲੜੀਵਾਰ ਭੁਖ ਹੜਤਾਲ ਚੱਲ ਰਹੀ ਹੈ ਅਤੇ ਇਹ ਉਪਰੋਕਤ ਦੋਵੇਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਅੱਜ ਮਿਤੀ 06/11/2023 ਨੂੰ ਸਹਿਕਾਰੀ ਖੰਡ ਮਿਲ ਫਾਜ਼ਿਲਕਾ ਦੇ 05 ਕਰਮਚਾਰੀ ਭੁਖ ਹੜਤਾਲ ਤੇ ਬੈਠੇ ਹਨ ਅਤੇ ਹਰ ਰੋਜ ਹੋਰ 05 ਕਰਮਚਾਰੀ ਇਸੇ ਹੀ ਤਰ੍ਹਾਂ ਮੰਗਾਂ ਪੂਰੀਆਂ ਹੋਣ ਤੱਕ ਭੁਖ ਹੜਤਾਲ ਤੇ ਬੈਠਣਗੇ ।
ਮੰਗਾਂ ਪੂਰੀ ਨਾ ਹੋਣ ਦੀ ਸੂਰਤ ਵਿੱਚ ਗੰਨਾ ਪਿੜਾਈ ਸੀਜਨ 2023-24 ਨਾ ਚੱਲਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ।
Categories

Recent Posts

