ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਵੱਲੋਂ ਡੀ.ਸੀ., ਐੱਸ.ਐੱਸ.ਪੀ. ਨਾਲ ਮੀਟਿੰਗ
- 78 Views
- kakkar.news
- November 10, 2023
- Health Politics Punjab
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀ ਵੱਲੋਂ ਡੀ.ਸੀ., ਐੱਸ.ਐੱਸ.ਪੀ. ਨਾਲ ਮੀਟਿੰਗ
ਫਿਰੋਜ਼ਪੁਰ, 10 ਨਵੰਬਰ 2023 (ਅਨੁਜ ਕੱਕੜ ਟੀਨੂੰ)
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਤੇ ਇਸ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਨਿਗਰਾਨੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਗਿਆਨੀ ਫਲਾਈਂਗ ਸਕੁਐਡ ਵਜੋਂ ਨਾਮਜ਼ਦ ਕੀਤੇ ਗਏ ਹਨ। ਜਿਸ ਤਹਿਤ ਫ਼ਿਰੋਜ਼ਪੁਰ ਵਿਖੇ ਸ੍ਰੀ ਭੁਪਿੰਦਰ ਕੁਮਾਰ ਨੂੰ ਫਲਾਈਂਗ ਸਕੁਐਡ ਵਜੋਂ ਤਾਇਨਾਤ ਕੀਤਾ ਗਿਆ ਹੈ, ਜਿਹਨਾਂ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਅਤੇ ਜ਼ਿਲ੍ਹਾ ਪੁਲਿਸ ਮੁਖੀ ਨਾਲ ਮੀਟਿੰਗ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਰੁਝਾਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਧਿਕਾਰੀਆਂ ਵੱਲੋਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਦੱਸਿਆ ਕਿ ਅੱਗ ਲਗਾਉਣ ਦੀ ਰਵਾਇਤ ਤੇ ਤੁਰੰਤ ਕੰਟਰੋਲ ਕਰਨ ਲਈ ਸਿਵਲ ਅਧਿਕਾਰੀਆਂ ਵੱਲੋਂ ਸਮੇਤ ਪੁਲਿਸ ਪਾਰਟੀ ਹੌਟਸਪੌਟਸ ਪਿੰਡਾਂ ਵਿੱਚ ਸਾਂਝੀਆਂ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੌਟਸਪੌਟਸ ਪਿੰਡਾਂ ਵਿਚ ਪਹਿਲ ਦੇ ਆਧਾਰ ‘ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਕਾਰਵਾਈ ਗਈ ਹੈ। ਜਿਸ ਨਾਲ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ ਕਮੀ ਆਈ ਹੈ।
ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਗਸ਼ਤ ਲੋਕਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਰਹੀ ਹੈ। ਉਨ੍ਹਾਂ ਦੱਸਿਆ ਕਿ ਡੀ.ਐਸ.ਪੀਜ. ਅਤੇ ਐਸ.ਐਚ.ਓਜ ਆਪਣੇ ਅਧਿਕਾਰ ਖੇਤਰ ਅਧੀਨ ਕਿਸਾਨਾਂ, ਸਰਪੰਚਾਂ,ਪੰਚਾਂ, ਕਿਸਾਨ ਯੂਨੀਅਨ ਨਾਲ ਲਗਾਤਾਰ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਪੁਖ਼ਤਾ ਪ੍ਰਬੰਧਨ ਲਈ ਪ੍ਰਸ਼ਾਸਨ ਦੇ ਸਾਥ ਦੇਣ ਲਈ ਪ੍ਰੇਰਿਤ ਕਰ ਰਹੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਪੀ.(ਡੀ) ਸ੍ਰੀ ਰਣਧੀਰ ਕੁਮਾਰ, ਐਸ.ਪੀ.(ਐਚ) ਸ੍ਰੀ ਸੋਹਨ ਲਾਲ ਸੋਨੀ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਜੰਗੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸ੍ਰੀ ਗੁਰਵੰਤ ਸਿੰਘ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024