Trending Now
#ਫਿਰੋਜ਼ਪੁਰ ਪੁਲਿਸ ਤੇ ਬੀ.ਐਸ.ਐਫ. ਦੀ ਸਾਂਝੀ ਕਾਰਵਾਈ, ਲੁਟੇਰੇ ਗਿਰੋਹ ਦੇ ਮੈਂਬਰ ਗ੍ਰਿਫਤਾਰ , ਦੇਸੀ ਪਿਸਤੌਲ ਤੇ ਜਿੰਦਾ ਰੌਂਦ ਬਰਾਮਦ
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
ਦਫਤਰੀ ਕਾਮੇ ਅੱਜ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ , ਸਮੁੱਚਾ ਸਰਕਾਰੀ ਕੰਮ ਕਾਜ ਠੱਪ
- 124 Views
- kakkar.news
- November 10, 2023
- Politics Punjab
ਦਫਤਰੀ ਕਾਮੇ ਅੱਜ ਤੀਜੇ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ , ਸਮੁੱਚਾ ਸਰਕਾਰੀ ਕੰਮ ਕਾਜ ਠੱਪ
ਫਿਰੋਜ਼ਪੁਰ 10 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਤੀਜੇ ਵਿਚ ਸ਼ਾਮਿਲ ਹੋ ਗਈ ਹੈ । ਅੱਜ ਤੀਜੇ ਦਿਨ ਵੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ ਵੱਖ ਵਿਚਾਰਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ । ਅੱਜ ਇਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ ਵੱਖ ਦਫਤਰਾਂ ਅੱਗੇ ਰੋਸ ਮੁਜਾਹਰੇ ਕੀਤੇ ਗਏ ਅਤੇ ਡੀ.ਸੀ. ਦਫਤਰ ਫਿਰੋਜ਼ਪੁਰ ਸਾਹਮਣੇ ਜ਼ਬਰਦਸਤ ਨਾਹਰੇਬਾਜ਼ੀ ਕਰਕੇ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਦੇ ਕੀਤੇ ਗਏ ਅੱਧੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ । ਅੱਜ ਦੇ ਰੋਸ ਮੁਜ਼ਾਹਰੇ ਨੂੰ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਸ.ਐਸ.ਯੂ., ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜਾਨਚੀ, ਜਸਮੀਤ ਸਿੰਘ ਸੈਂਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਿਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ ਅਤੇ ਸੁਖਚੈਨ ਸਿੰਘ ਸਟੈਨੋ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਪਿਤਾਬ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਮੁਨੀਸ਼ ਕੁਮਾਰ ਅਤੇ ਹਰਪ੍ਰੀਤ ਦੰਗਲ ਖਜਾਨਾ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਕੱਤਰ, ਸੰਦੀਪ ਕਟੋਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ. ਸੀ, ਦਾਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ ਦਫ਼ਤਰ, ਸਮੀਰ ਮਾਨਕਟਾਲਾ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਤੇ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ। ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ. ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸਤਾਂ ਜਾਰੀ ਨਹੀਂ ਕੀਤੀਆ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। 

ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-11-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 12 ਪ੍ਰਤੀਸ਼ਤ ਤੱਕ ਪੈਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ.ਏ. ਦੇ ਪੈਂਡਿਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਭਰਮਚਾਰੀਆਂ ਤੋਂ ਮੀਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 5ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ 4, 9, 14 ਸਾਲਾ ਏਸੀਪੀ ਦੀ ਹੱਥੀਂ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਂ ਟੀ ਦੇ ਅਲਾਊਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ। ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋਂ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋਂ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 13 ਨਵੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਂਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਲੋੜ ਹੜਤਾਲ ਅਣਮਿੱਥੇ ਸਮੇਂ ਲਈ ਕਰ ਦਿੱਤੀ ਜਾਵੇਗੀ । ਸ: ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋਣਗੇ । ਜਿਸਦੀ ਸਾਰੀ ਜਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ ।
Categories

Recent Posts

