ਸਿਹਤ ਵਿਭਾਗ ਵੱਲੋਂ ਨਵਜੰਮੇ ਬੱਚੇ ਦੀ ਚੰਗੀ ਦੇਖਭਾਲ ਲਈ ਜਾਗਰੂਕਤਾ ਸਭਾ ਆਯੋਜਿਤ
- 63 Views
- kakkar.news
- November 17, 2023
- Punjab
ਸਿਹਤ ਵਿਭਾਗ ਵੱਲੋਂ ਨਵਜੰਮੇ ਬੱਚੇ ਦੀ ਚੰਗੀ ਦੇਖਭਾਲ ਲਈ ਜਾਗਰੂਕਤਾ ਸਭਾ ਆਯੋਜਿਤ
ਫ਼ਿਰੋਜ਼ਪੁਰ, 17 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਸਿਹਤ ਦਾ ਜਾਇਜ਼ਾ ਲੈਣ ਸਬੰਧੀ ਮਾਵਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਵਾਲੀਆ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਸੰਦੀਪ ਵਾਲੀਆ ਵੱਲੋਂ ਸਾਰੇ ਟੀਕਾਕਰਨ ਸੈਸ਼ਨਾਂ ਵਿੱਚ ਔਰਤਾਂ ਨੂੰ ਨਵਜੰਮੇ ਬੱਚਿਆਂ ਦੀ ਸਹੀ ਦੇਖਭਾਲ ਕਰਨ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਦਾ ਖਾਸ ਖਿਆਲ ਰੱਖਣ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਜਨਮ ਤੋਂ ਤੁਰੰਤ ਬਾਅਦ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਨਵਜੰਮੇ ਬੱਚਿਆਂ ਦੀ ਸਿਹਤ ਦੀ ਵਿਸ਼ੇਸ਼ ਨਿਗਰਾਨੀ ਬਾਰੇ ਮਾਵਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਦੇਖਭਾਲ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਨਮ ਦੇ ਸ਼ੁਰੂਆਤੀ ਦਿਨਾਂ ਵਿੱਚ ਬੱਚਿਆਂ ਨੂੰ ਨਿਮੋਨੀਆ ਅਤੇ ਕਈ ਤਰ੍ਹਾਂ ਦੀਆਂ ਲਾਗ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਨਵਜੰਮੇ ਬੱਚਿਆਂ ਦੇਖਭਾਲ ਬਾਰੇ ਜਾਗਰੂਕਤਾ ਹਫ਼ਤੇ ਦੌਰਾਨ ਸਿਹਤ ਕਰਮਚਾਰੀ ਨਵਜੰਮੇ ਬੱਚਿਆਂ ਦੇ ਘਰਾਂ ਦਾ ਦੌਰਾ ਕਰ ਰਹੇ ਹਨ ਅਤੇ ਬੀਮਾਰੀਆਂ ਦੇ ਲੱਛਣ ਅਤੇ ਦੇਖਭਾਲ ਦੇ ਤਰੀਕਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਵਜੰਮੇ ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਉਨ੍ਹਾਂ ਦੀਆਂ ਮਾਵਾਂ ਨੂੰ ਸੁਚੇਤ ਰਹਿਣਾ ਹੋਵੇਗਾ ਅਤੇ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਜੇਕਰ ਘਰ ਵਿੱਚ ਕੋਈ ਬੀਮਾਰ ਵਿਅਕਤੀ ਹੈ ਤਾਂ ਉਸ ਨੂੰ ਨਵਜੰਮੇ ਬੱਚੇ ਤੋਂ ਦੂਰ ਰੱਖਣਾ ਚਾਹੀਦਾ ਹੈ। ਬੱਚੇ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਵਿਕਰਮਜੀਤ, ਅੰਕੁਸ਼ ਅਤੇ ਨੇਹਾ ਭੰਡਾਰੀ ਵੀ ਮੌਜੂਦ ਸਨ।
- November 22, 2024
ਫਿਰੋਜ਼ਪੁਰ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਇੱਕ ਆਰੋਪੀ ਨੂੰ ਕੀਤਾ ਗਿਰਫ਼ਤਾਰ
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024