Trending Now
#-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
#ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਪੁਲੀਸ ਲਾਈਨ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਜਾਵੇਗੀ ਸਾਈਕਲ ਰੈਲੀ ਅਤੇ ਦੌੜ
- kakkar.news
- November 18, 2023
- Punjab
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਪੁਲੀਸ ਲਾਈਨ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਜਾਵੇਗੀ ਸਾਈਕਲ ਰੈਲੀ ਅਤੇ ਦੌੜ
ਫਿਰੋਜ਼ਪੁਰ, 18 ਨਵੰਬਰ 2023 (ਸਿਟੀਜ਼ਨਜ਼ ਵੋਇਸ)
ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਵਿਸ਼ਾਲ ਨਸ਼ਾ ਵਿਰੋਧੀ ਰੈਲੀਆਂ ਅਤੇ ਜਾਗਰੂਕਤਾ ਦੌੜਾਂ ਨੂੰ ਹਰੇਕ ਵਰਗ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 21 ਨਵੰਬਰ ਨੂੰ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ ਸਵੇਰੇ 7:30 ਵਜੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਅਤੇ ਦੌੜ (Walk & Run)ਕਾਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲੀਸ ਮੁੱਖੀ ਸ਼੍ਰੀ ਦੀਪਕ ਹਿਲੌਰੀ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਪੁਲੀਸ ਮੁੱਖੀ ਸ਼੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਇਸ ਰੈਲੀ ਅਤੇ ਦੌੜ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਅਤੇ ਦੌੜ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਖਤਮ ਕਰਨ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਵਿਰੋਧੀ ਸਾਈਕਲ ਰੈਲੀ ਅਤੇ ਜਾਗਰੂਕਤਾ ਦੌੜ ਵਿੱਚ ਜ਼ਿਲ੍ਹੇ ਦੇ ਚਾਰੇ ਵਿਧਾਨਸਭਾ ਹਲਕਿਆ ਦੇ ਵਿਧਾਇਕਾਂ, ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਹਰੇਕ ਉਮਰ ਵਰਗ ਦੇ ਆਮ ਲੋਕ ਹਿੱਸਾ ਲੈਣਗੇ।
ਉਨ੍ਹਾਂ ਕਿਹਾ ਕਿ ਹੁਣ ਸਰਹੱਦੀ ਇਲਾਕਿਆਂ ਵਿਚ ਵੀ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਅਤੇ ਪੁਲੀਸ ਦਾ ਸਾਥ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਇਕ ਦਿਨ ਜ਼ਰੂਰ ਸਫ਼ਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸਾਈਕਲ ਰੈਲੀ ਜਾ ਦੌੜ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮੂਹਿਕ ਯਤਨ ਹੈ। ਇਸ ਲਈ ਉਨ੍ਹਾਂ ਨੇ ਜ਼ਿਲ੍ਹੇ ਦੇ ਹਰੇਕ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਾਈਕਲ ਰੈਲੀ ਅਤੇ ਦੌੜ ਵਿੱਚ ਹਿੱਸਾ ਲੈ ਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਤਾਂ ਜੋ ਇੱਕ ਚੰਗੇ ਅਤੇ ਸਿਹਤਮੰਦ ਸਮਜ ਦੀ ਸਿਰਜਣਾ ਹੋ ਸਕੇ।
Categories

Recent Posts