Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਦਫਤਰੀ ਕਾਮੇ ਅੱਜ ਤੇਰਵੇਂ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ 28 ਨਵੰਬਰ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
- 112 Views
- kakkar.news
- November 20, 2023
- Punjab
ਦਫਤਰੀ ਕਾਮੇ ਅੱਜ ਤੇਰਵੇਂ ਦਿਨ ਵੀ ਕਲਮ ਛੋੜ ਹੜਤਾਲ ਤੇ ਰਹੇ 28 ਨਵੰਬਰ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ
ਫਿਰੋਜ਼ਪੁਰ 20 ਨਵੰਬਰ 2023(ਸਿਟੀਜ਼ਨਜ਼ ਵੋਇਸ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਤੇਰਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ । ਅੱਜ ਤੇਰਵੇਂ ਦਿਨ ਵੀ ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ । ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ । ਅੱਜ ਇਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ ਵੱਖ ਦਫਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ । ਅੱਜ ਦੇ ਰੋਸ ਮੁਜ਼ਾਹਰੇ ਨੂੰ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ , ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਜਸਮੀਤ ਸਿੰਘ ਸੈਡੀ ਜ਼ਿਲ੍ਹਾ ਚੇਅਰਮੈਨ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ ਅਤੇ ਸੁਖਚੈਨ ਸਿੰਘ ਸਟੈਨੋ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਅਮਨਦੀਪ ਸਿੰਘ, ਰਣਜੀਤ ਸਿੰਘ ਖਜ਼ਾਨਾ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਆਯੁਰਵੈਦਿਕ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ । ਅੱਜ ਦੇ ਰੋਸ ਮੁਜ਼ਾਹਰੇ ਵਿਚ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਖਜ਼ਾਨ ਸਿੰਘ ਜ਼ਿਲ੍ਹਾ ਪ੍ਰਧਾਨ, ਅਜੀਤ ਸਿੰਘ ਸੋਢੀ ਜਨਰਲ ਸਕੱਤਰ, ਕੇ.ਐਲ. ਗਾਬਾ ਨੇ ਪੀ.ਐਸ.ਐਮ.ਐਸ.ਯੂ. ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ । ਇਸ ਮੌਕੇ ਮੁਲਾਜ਼ਮਾਂ ਦੇ ਭਰਵੇਂ ਇੱਕਠਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ
ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਏਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀ ਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ। ਉਕਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 28 ਨਵੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ: ਸਿੱਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ । ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ । ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ ।
Categories

Recent Posts

