ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਲਈ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਗਈ ਸਾਈਕਲ ਰੈਲੀ ਅਤੇ ਦੌੜ
- 77 Views
- kakkar.news
- November 21, 2023
- Health Punjab
ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਪੈਦਾ ਕਰਨ ਲਈ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਹੁਸੈਨੀਵਾਲਾ ਤੱਕ ਕਾਰਵਾਈ ਗਈ ਸਾਈਕਲ ਰੈਲੀ ਅਤੇ ਦੌੜ
ਫਿਰੋਜ਼ਪੁਰ, 21 ਨਵੰਬਰ 2023 (ਅਨੁਜ ਕੱਕੜ ਟੀਨੂੰ)
ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਵਿਸ਼ਾਲ ਨਸ਼ਾ ਵਿਰੋਧੀ ਰੈਲੀਆਂ ਅਤੇ ਜਾਗਰੂਕਤਾ ਦੌੜਾਂ ਨੂੰ ਹਰੇਕ ਵਰਗ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ਤੇ ਪੁਲੀਸ ਲਾਈਨ ਫਿਰੋਜ਼ਪੁਰ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਾਈਕਲ ਰੈਲੀ ਅਤੇ ਦੌੜ ਕਰਵਾਈ ਗਈ ਜਿਸ ਨੂੰ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਡੀ.ਆਈ.ਜੀ. ਸ. ਰਣਜੀਤ ਸਿੰਘ ਢਿਲੋਂ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ, ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਜਦਕਿ ਵਿਧਾਇਕ ਸ. ਫੌਜਾ ਸਿੰਘ ਸਰਾਰੀ ਅਤੇ ਸ੍ਰੀ ਰਜ਼ਨੀਸ ਦਹੀਯਾ ਸਾਈਕਲ ਚਲਾ ਕੇ ਰੈਲੀ ਦਾ ਹਿੱਸਾ ਬਣੇ।
ਫਿਰੋਜ਼ਪੁਰ ਰੇਂਜ਼ ਦੇ ਡੀ.ਆਈ.ਜੀ. ਸ. ਰਣਜੀਤ ਸਿੰਘ ਢਿਲੋਂ ਅਤੇ ਪੁਲੀਸ ਮੁੱਖੀ ਸ਼੍ਰੀ ਦੀਪਕ ਹਿਲੌਰੀ ਨੇ ਦੱਸਿਆ ਕਿ ਇਸ ਰੈਲੀ ਅਤੇ ਦੌੜ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਅਤੇ ਦੌੜ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਪਹੁੰਚੀ ਹੈ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਵਿਰੋਧੀ ਸਾਈਕਲ ਰੈਲੀ ਅਤੇ ਜਾਗਰੂਕਤਾ ਦੌੜ ਵਿੱਚ ਜ਼ਿਲ੍ਹੇ ਦੇ ਅਧਿਕਾਰੀਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ ਜਿਨ੍ਹਾਂ ਦੀ ਗਿਣਤੀ 2 ਹਜ਼ਾਰ ਤੋਂ ਵੱਧ ਹੈ। ਇਸ ਮੌਕੇ ਸਾਈਕਲਿੰਗ ਅਤੇ ਦੌੜ ਵਿੱਚ ਪਹਿਲੀਆਂ ਪੁਜ਼ੀਸਨਾਂ ਹਾਸਲ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦੌਰਾਨ ਪੰਜਾਬੀ ਗਾਈਕ ਵਰਿੰਦਰ ਬਰਾੜ ਨੇ ਆਪਣੇ ਗੀਤਾਂ ਰਾਹੀਂ ਮਨੋਰੰਜਨ ਕੀਤਾ ਅਤੇ ਨਸ਼ਿਆਂ ਖਿਲਾਫ ਸੁਨੇਹਾ ਵੀ ਦਿੱਤਾ। ਇਸ ਦੌਰਾਨ ਪੰਜਾਬੀਆਂ ਬੋਲੀਆਂ ਰਾਹੀਂ ਵੀ ਨਸ਼ਿਆਂ ਖਿਲਾਫ ਚਾਨਣਾ ਪਾਇਆ ਗਿਆ। ਇਸ ਮੌਕੇ ਨਸ਼ਿਆਂ ਖਿਲਾਫ ਸਹੁੰ ਚੁਕਾਈ ਗਈ ਅਤੇ ਹਰੇਕ ਹਾਜ਼ਰ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵੀ ਕਿਹਾ ਗਿਆ
ਜ਼ਿਲ੍ਹੇ ਦੇ ਵਿਧਾਨਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ, ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਆਪਣੇ ਸਬੋਧਨ ਦੌਰਾਨ ਕਿਹਾ ਕਿ ਹੁਣ ਸਾਡੀ ਜਨਤਾ ਜਾਗ ਚੁੱਕੀ ਹੈ ਅਤੇ ਹਰ ਘਰ ਵਿੱਚੋ ਨਸ਼ਿਆਂ ਖਿਲਾਫ ਆਵਾਜ਼ ਆਉਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਧਰਤੀ ਤੋਂ ਨਸ਼ਾ ਬਿਲਕੁਲ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਨਸ਼ੇ ਦਾ ਲੱਕ ਤੋੜਨ ਲਈ ਪੰਜਾਬ ਸਰਕਾਰ ਅਤੇ ਪੁਲੀਸ ਦਾ ਸਾਥ ਦੇਣ ਲੱਗੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਸ਼ੇ ਨੂੰ ਖਤਮ ਕਰਨ ਲਈ ਯਤਨ ਸਫ਼ਲ ਹੋ ਰਹੇ ਹਨ ਅਤੇ ਹਰ ਰੋਜ਼ ਹੀ ਨਸ਼ਾ ਸੌਦਾਗਰਾਂ ਖਿਲਾਫ ਕਾਰਵਾਈਆਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਪੁਲਿਸ ਬਹੁਤ ਵਧੀਆ ਕਾਰਜ ਕਰ ਰਹੀ ਹੈ ਅਤੇ ਹਰ ਰੋਜ਼ ਨਸ਼ਿਆਂ ਦੀਆਂ ਰਿਕਵਰੀਆਂ ਹੋ ਰਹੀਆਂ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਮੌਕੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਸਾਈਕਲ ਰੈਲੀ ਜਾ ਦੌੜ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇੱਕ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਵਿੱਚ ਸਾਰਥਿਕ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਲਈ ਅੱਜ ਨਿਯੁਕਤੀ ਪੱਤਰਾਂ ਦੀ ਵੰਡ ਵੀ ਕੀਤੀ ਗਈ ਹੈ ਤਾਂ ਜੋ ਉਹ ਆਪਣਾ ਜੀਵਨ ਸੁਨਹਿਰਾ ਬਣਾ ਸਕਣ ਅਤੇ ਇੱਕ ਚੰਗੇ ਇਨਸਾਨ ਵਜੋਂ ਸਮਾਜ ਵਿੱਚ ਵਿਚਰ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੁਲਿਸ ਅਤੇ ਫੌਜ ਵਿੱਚ ਭਰਤੀ ਲਈ ਪੁਲਿਸ ਲਾਈਨ ਦੇ ਗਰਾਊਂਡ ਵਿੱਚ ਮੁਫ਼ਤ ਵਿੱਚ ਤਿਆਰੀ ਕਰਵਾਈ ਜਾਵੇਗੀ ਅਤੇ ਇਸ ਕਾਰਜ ਲਈ ਫ਼ੌਜ ਅਤੇ ਪੁਲਿਸ ਵਲੋਂ ਇਨਸਟੱਕਟਰ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਬੋਰਡ ਅਤੇ ਸੈਲਫ਼ੀ ਪੁਆਇੰਟ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਉਹ ਆਪਣੀ ਵੋਟ ਜ਼ਰੂਰ ਬਣਵਾਉਣ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ, ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ, ਐਸ.ਪੀ. ਐੱਚ ਸ੍ਰੀ ਸੋਹਨ ਲਾਲ ਸੋਨੀ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਡਾ. ਸਤਿੰਦਰ ਸਿੰਘ, ਸ੍ਰੀ ਲਖਵੀਰ ਸਿੰਘ, ਹਾਹਾ ਬੀ ਹੈਪੀ ਗਰੁੱਪ, ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024