ਪੀ.ਐਸ.ਐਮ.ਐਸ.ਯੂ ਵੱਲੋਂ 24 ਨਵੰਬਰ ਨੂੰ ਕੀਤਾ ਜਾਵੇਗਾ ਪੈਦਲ ਰੋਸ਼ ਮਾਰਚ
- 54 Views
- kakkar.news
- November 23, 2023
- Punjab
ਪੀ.ਐਸ.ਐਮ.ਐਸ.ਯੂ ਵੱਲੋਂ 24 ਨਵੰਬਰ ਨੂੰ ਕੀਤਾ ਜਾਵੇਗਾ ਪੈਦਲ ਰੋਸ਼ ਮਾਰਚ
ਫਿਰੋਜ਼ਪੁਰ 23 ਨਵੰਬਰ 2023 (ਅਨੁਜ ਕੱਕੜ ਟੀਨੂੰ)
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ ਸੌਲਵੇਂ ਦਿਨ ਵੀ ਲਗਾਤਾਰ ਜਾਰੀ ਰੱਖੀ ਗਈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਡੀ.ਸੀ ਦਫ਼ਤਰ ਵਿਖੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਅੱਜ ਇਥੇ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ-ਵੱਖ ਦਫਤਰਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਪੰਜਾਬ ਸਰਕਾਰ ਨੂੰ ਲਾਂਹਨਤਾਂ ਪਾਈਆ ਗਈਆ। ਇਸ ਰੋਸ ਮੁਜ਼ਾਹਰੇ ਨੂੰ ਸ੍ਰੀ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਗੋਬਿੰਦ ਮੁਟਨੇਜਾ, ਹਰਮੀਤ ਮੱਲੀ ਫੂਡ ਸਪਲਾਈ ਵਿਭਾਗ, ਜਗਸੀਰ ਸਿੰਘ ਭਾਂਗਰ ਸੀਨੀਅਰ ਮੀਤ ਪ੍ਰਧਾਨ, ਸੋਨੂੰ ਕਸ਼ਅਪ ਵਾਈਸ ਜਨਰਲ ਸਕੱਤਰ, ਵਰੁਣ ਕੁਮਾਰ, ਅਮਰ ਨਾਥ ਸਿੱਖਿਆ ਵਿਭਾਗ, ਜੁਗਲ ਆਨੰਦ, ਮੁਕੇਸ਼ ਕੁਮਾਰ ਲੋਕ ਨਿਰਮਾਣ ਵਿਭਾਗ, ਗੌਰਵ ਸ਼ਰਮਾ, ਜਗਮੀਤ ਸਿੰਘ ਸਟੈਨੋ, ਸੁਰਿੰਦਰ ਸ਼ਰਮਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਮੁੱਖਾ ਕੁਮਾਰ ਅਤੇ ਵਿਕਾਸ ਕਾਲੜਾ ਹੈਲਥ ਵਿਭਾਗ, ਅਮਨਦੀਪ ਸਿੰਘ, ਰਣਜੀਤ ਸਿੰਘ ਖਜ਼ਾਨਾ ਵਿਭਾਗ, ਖੁਸ਼ਵਿੰਦਰ ਸਿੰਘ ਜਨਰਲ ਸਕੱਤਰ ਸਹਿਕਾਰਤਾ ਵਿਭਾਗ, ਹਰਜਿੰਦਰ ਪਾਲ ਅੰਕੜਾ ਵਿਭਾਗ, ਗੁਰਵਿੰਦਰ ਸਿੰਘ ਤਹਿਸੀਲ ਦਫਤਰ, ਸੁਖਚੈਨ ਸਿੰਘ ਸਟੈਨੋ, ਰਾਜ ਕੁਮਾਰ ਰੋਜ਼ਗਾਰ ਵਿਭਾਗ, ਰੋਹਿਤ ਕੁਮਾਰ, ਦਲਜੀਤ ਸਿੰਘ ਲੇਬਰ ਦਫਤਰ, ਸੰਦੀਪ ਕਟੌਚ, ਮਨੋਜ ਖੱਟਰ, ਮਹਿਤਾਬ ਸਿੰਘ ਡੀ.ਸੀ. ਦਫਤਰ, ਪ੍ਰੇਮ ਕੁਮਾਰੀ, ਸ਼ੀਨਮ, ਨਰਿੰਦਰ ਕੌਰ ਡੀ.ਸੀ. ਦਫਤਰ, ਸਮੀਰ ਮਾਨਕਟਾਲਾ ਅਤੇ ਵੀਰਪਾਲ ਕੌਰ ਆਯੁਰਵੈਦਿਕ ਵਿਭਾਗ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਭੂਮੀ ਰੱਖਿਆ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ। ਇਸ ਮੌਕੇ ਸੂਬਾ ਜਨਰਲ ਸਕੱਤਰ ਸ: ਪਿੱਪਲ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਦੇ ਮੁਲਾਜ਼ਮਾਂ ਦੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-205 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ। ਇਸ ਮੌਕੇ ਉਨ੍ਹਾਂ ਕਿਹਾ ਕਿ ਮਿਤੀ 24 ਨਵੰਬਰ 2023 ਨੂੰ ਪੈਦਲ ਰੋਸ਼ ਮਾਰਚ ਕੀਤਾ ਜਾਵੇਗਾ, ਜੋਕਿ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਰਾਕੇਸ਼ ਪਾਇਲੈਟ ਚੌਕ ਤੱਕ ਜਾਵੇਗਾ ਅਤੇ ਚੌਕ ਵਿਚ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਅਰਥੀ ਫੂਕ ਮੁਜ਼ਹਰਾ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੋਸ਼ ਮਾਰਚ ਵਿਚ ਪੰਜਾਬ ਪੈਨਸ਼ਨਰ ਯੂਨੀਅਨ, ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ, ਬਿਜਲੀ ਬੋਰਡ ਯੂਨੀਅਨ ਸਮੇਤ ਵੱਖ-ਵੱਖ ਯੂਨੀਅਨਾਂ ਵੱਲੋਂ ਰੈਲੀ ਵਿਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024