ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਫਿਰੋਜ਼ਪੁਰ ਪੁੱਜਣ ਤੇ ਕੀਤਾ ਗਿਆ ਸਵਾਗਤ
- kakkar.news
- November 23, 2023
- Punjab
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਫਿਰੋਜ਼ਪੁਰ ਪੁੱਜਣ ਤੇ ਕੀਤਾ ਗਿਆ ਸਵਾਗਤ
ਫਿਰੋਜ਼ਪੁਰ, 23 ਨਵੰਬਰ 2023 (ਅਨੁਜ ਕੱਕੜ ਟੀਨੂੰ)
ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਨੂੰ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪਰ ਸ੍ਰੀ ਜੇ.ਐਸ.ਧੀਮਾਨ ਵਲੋਂ ਹਰੀ ਝੰਡੀ ਦਿਖਾ ਕੇ ਫਾਜ਼ਿਲਕਾ ਜ਼ਿਲ੍ਹੇ ਰਵਾਨਾ ਕੀਤਾ ਗਿਆ। ਇਹ ਹਥਿਆਰਬੰਦ ਸੈਨਾ ਝੰਡਾ ਦਿਵਸ ਜਾਗਰੁਕਤਾ ਸਾਈਕਲ ਰੈਲੀ ਬੀਤੇ ਕੱਲ੍ਹ 22 ਨਵੰਬਰ, 2023 ਨੂੰ ਜ਼ਿਲ੍ਹਾ ਮੋਗਾ ਤੋਂ ਫਿਰੋਜ਼ਪੁਰ ਵਿਖੇ ਪਹੁੰਚੀ ਸੀ ਜਿੱਥੇ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਰੈਲੀ ਨੂੰ ਅੱਜ ਗੁਰੂਦੁਆਰਾ ਸਾਰਾਗੜ੍ਹੀ ਤੋਂ ਸਵੇਰੇ 7 ਵਜੇ ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪਰ ਰਿਟਾ. ਕਰਨਲ ਜੇ.ਐਸ.ਧੀਮਾਨ ਵੱਲੋਂ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਫਾਜ਼ਿਲਕਾ ਲਈ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਸਾਈਕਲ ਰੈਲੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 07 ਦਸੰਬਰ, 2023 ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 07 ਦਸੰਬਰ, 2023 ਨੂੰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫੌਜ਼ ਦੀਆਂ ਸੇਨਾਵਾਂ (ਆਰਮੀ, ਨੇਵੀ ਤੇ ਏਅਰ ਫੋਰਸ) ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਅਤੇ ਝੰਡਾ ਦਿਵਸ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਉਤਸ਼ਾਹਿਤ ਅਤੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਬੀਤੇ ਕੱਲ੍ਹ ਫਿਰੋਜ਼ਪੁਰ ਵਿਖੇ ਪਹੁੰਚੀ ਸੀ ਜਿਸ ਦਾ ਸਵਾਗਤ ਸ਼ਹੀਦ ਸਿਪਾਹੀ ਜਗਸੀਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਮਹਿੰਦਰ ਪਾਲ ਕੌਰ ਅਤੇ ਹੋਰ ਸੈਨਿਕਾਂ ਦੀ ਹਾਜ਼ਰੀ ਵਿੱਚ ਰੀਬਨ ਕੱਟ ਕੇ ਕੀਤਾ ਗਿਆ ਇਸ ਮੌਕੇ ਸ੍ਰੀ ਅਮਰੀਕ ਸਿੰਘ, ਸਮੂਹ ਸਟਾਫ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅਤੇ ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਦੀਆਂ ਸਮੂਹ ਸੰਗਤਾਂ ਵੀ ਹਾਜ਼ਰ ਸਨ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026